55 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ''ਚ ਮੌਤ, ਪੁਲਸ ਨੇ ਪ੍ਰੇਮੀ ''ਤੇ ਜਤਾਇਆ ਸ਼ੱਕ

Wednesday, Sep 25, 2024 - 11:06 PM (IST)

55 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ''ਚ ਮੌਤ, ਪੁਲਸ ਨੇ ਪ੍ਰੇਮੀ ''ਤੇ ਜਤਾਇਆ ਸ਼ੱਕ

ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਦੇ ਕਸਬਾ ਅਜੀਤਵਾਲ 'ਚ 55 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਔਰਤ ਦਾ ਪਿਛਲੇ ਦੋ ਸਾਲਾਂ ਤੋਂ ਕਿਸੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਪੁਲਸ ਨੇ ਔਰਤ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਲੜਕੇ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਪਿੰਡ ਅਜੀਤਵਾਲ ਵਿਖੇ ਪਿਛਲੇ 6 ਸਾਲਾਂ ਤੋਂ ਇਕੱਲੀ ਰਹਿੰਦੀ ਸੀ ਅਤੇ ਪਿਛਲੇ 2 ਸਾਲਾਂ ਤੋਂ ਉਸ ਦੇ ਪਿੰਡ ਰੋਡੇ ਵਾਸੀ ਮਨੀ ਨਾਮਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ। ਮੇਰੀ ਮਾਂ ਦੇ ਮਕਾਨ ਮਾਲਕ ਨੇ ਸਾਨੂੰ ਸੂਚਨਾ ਦਿੱਤੀ ਕਿ ਤੁਹਾਡੀ ਮਾਂ ਦੀ ਮੌਤ ਹੋ ਗਈ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਪਤਾ ਲਗਾਇਆ ਕਿ ਮਨੀ ਦੇਰ ਰਾਤ ਮੇਰੀ ਮਾਂ ਕੋਲ ਆਇਆ ਸੀ ਅਤੇ ਕਿਸੇ ਕਾਰਨ ਮੇਰੀ ਮਾਂ ਅਤੇ ਮਨੀ ਵਿਚਕਾਰ ਲੜਾਈ ਹੋ ਗਈ ਸੀ, ਜਿਸ ਕਾਰਨ ਮੇਰੀ ਮਾਂ ਦੀ ਮੌਤ ਹੋ ਗਈ ਸੀ।

ਥਾਣਾ ਅਜੀਤਵਾਲ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ 55 ਸਾਲਾ ਗੁਰਪਾਲ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਮੋਗਾ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਕੌਰ ਅਜੀਤਵਾਲ ਵਿੱਚ ਕਿਰਾਏ ਦੇ ਮਕਾਨ ਵਿੱਚ ਇਕੱਲੀ ਰਹਿੰਦੀ ਸੀ ਅਤੇ ਉਸ ਦੇ ਪਿੰਡ ਰੋਡੇ ਦੇ ਰਹਿਣ ਵਾਲੇ ਮਨੀ ਨਾਮਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ। ਦੇਰ ਰਾਤ ਮਨੀ ਉਸ ਨੂੰ ਮਿਲਣ ਆਇਆ ਤਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਲੜਾਈ ਹੋ ਗਈ। ਔਰਤ ਦੀ ਮੌਤ ਕਿਸ ਕਾਰਨ ਹੋਈ, ਇਸ ਦੀ ਜਾਂਚ ਅਜੇ ਜਾਰੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਨੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਨੀ ਦੀ ਭਾਲ ਕੀਤੀ ਜਾ ਰਹੀ ਹੈ।


author

Inder Prajapati

Content Editor

Related News