ਲਾਈਟ ਐਂਡ ਸਾਊਂਡ ਸ਼ੋਅ ਨਾਲ ਜਗਮਗ ਮੋਗਾ

Monday, Nov 04, 2019 - 11:13 AM (IST)

ਲਾਈਟ ਐਂਡ ਸਾਊਂਡ ਸ਼ੋਅ ਨਾਲ ਜਗਮਗ ਮੋਗਾ

ਧਰਮਕੋਟ (ਸਤੀਸ਼, ਅਕਾਲੀਆਵਾਲਾ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਰਿਆ ਸਤਲੁਜ ਕਿਨਾਰੇ ਸ਼ਾਨਦਾਰ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਹੋਇਆ, ਜਿਸ ਨੂੰ 7,000 ਤੋਂ ਵਧੇਰੇ ਸੰਗਤ ਨੇ ਦੇਖਿਆ। ਇਸ ਸ਼ੋਅ 'ਚ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲਾ ਪ੍ਰੀਸ਼ਦ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਅਵਤਾਰ ਸਿੰਘ ਪੀ.ਏ. ਸਰਬਪ੍ਰੀਤ ਸਿੰਘ ਸਰਪੰਚ ਚਾਂਬ, ਪ੍ਰਿਤਪਾਲ ਸਿੰਘ ਸਰਪੰਚ ਕਾਵਾਂ, ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਗੁਰਬੀਰ ਸਿੰਘ ਗੋਗਾ, ਬਲਾਕ ਪ੍ਰਧਾਨ ਕਾਂਗਰਸ ਅਮਰਜੀਤ ਸਿੰਘ ਬਿੱਟੂ ਬੀਜਾਪੁਰ ਅਤੇ ਹੋਰ ਸ਼ਖਸੀਅਤਾਂ ਨੇ ਵੀ ਵੱਡੀ ਗਿਣਤੀ 'ਚ ਸੰਗਤ ਨਾਲ ਬੈਠ ਕੇ ਸ਼ੋਅ ਵੇਖਿਆ।

PunjabKesari

ਇਸ ਦੌਰਾਨ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਇਸ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।ਚੇਅਰਮੈਨ ਜ਼ਿਲਾ ਪ੍ਰੀਸ਼ਦ ਇੰਦਰਜੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਬਾਰੀਕੀ ਨਾਲ ਡਿਜ਼ਾਈਨ ਕੀਤਾ ਗਿਆ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ। ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਕ ਬੁਰਾਈਆਂ ਖਿਲਾਫ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।

ਇਸ ਸਮੇਂ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਗੁਰਬੀਰ ਸਿੰਘ ਗੋਗਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਐੱਸ. ਡੀ. ਐੱਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਜ਼ਿਲਾ ਮਾਲ ਅਫਸਰ ਜੋਗਿੰਦਰ ਸਿੰਘ, ਤਹਿਸੀਲਦਾਰ ਪਵਨ ਗੁਲਾਟੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀਆਂ ਅਤੇ ਵੱਡੀ ਗਿਣਤੀ 'ਚ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਸੰਗਤ ਨੇ ਹਾਜ਼ਰੀ ਭਰੀ।


author

Shyna

Content Editor

Related News