ਸ੍ਰੀ ਕੇਸਗੜ੍ਹ ਸਾਹਿਬ ਤੋਂ ਕੀਰਤਪੁਰ ਸਾਹਿਬ ਤੱਕ ਕੱਢੀ ਗਈ ਅਲੌਕਿਕ ਪ੍ਰਭਾਤ ਫੇਰੀ

Thursday, Oct 24, 2019 - 12:48 PM (IST)

ਸ੍ਰੀ ਕੇਸਗੜ੍ਹ ਸਾਹਿਬ ਤੋਂ ਕੀਰਤਪੁਰ ਸਾਹਿਬ ਤੱਕ ਕੱਢੀ ਗਈ ਅਲੌਕਿਕ ਪ੍ਰਭਾਤ ਫੇਰੀ

ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)— 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਚਰਨ ਕੰਵਲ ਸਾਹਿਬ ਕੀਰਤਪੁਰ ਸਾਹਿਬ ਤੱਕ ਪ੍ਰਭਾਤ ਫੇਰੀ ਸਜਾਈ ਗਈ। ਇਹ ਪ੍ਰਭਾਤ ਫੇਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਨੰਦਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਜਾਈ ਗਈ ਸੀ ਜੋ ਕਿ ਇਹ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਕਰੀਬ ਸਾਢੇ 8 ਵਜੇ ਦੇ ਕਰੀਬ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪਹੁੰਚੀ। ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

PunjabKesari

ਇਸ ਦੌਰਾਨ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਕਰੀਬ 700 ਵਿਦਿਆਰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀ ਦੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਕੀਰਤਪੁਰ ਸਾਹਿਬ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਚਰਨ ਕੰਵਲ ਸਾਹਿਬ ਉਹ ਸਥਾਨ ਹੈ, ਜਿੱਥੇ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨੂੰ ਦਰਸ਼ਨ ਦੇਣ ਲਈ ਗੁਰੂ ਨਾਨਕ ਦੇਵ ਜੀ ਪਹੁੰਚੇ ਸਨ ਅਤੇ ਪੀਰ ਬਾਬਾ ਬੁੱਢਣ ਸ਼ਾਹ ਜੀ ਵੱਲੋਂ ਗੁਰੂ ਨਾਨਕ ਦੇਵ ਜੀ ਨੂੰ ਇਸੇ ਸਥਾਨ 'ਤੇ ਦੁੱਧ ਭੇਟ ਕੀਤਾ ਗਿਆ ਸੀ।
ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਸੇ ਤਹਿਤ ਹੀ ਭਾਈ ਨੰਦ ਲਾਲ ਪਬਲਿਕ ਸਕੂਲ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰਭਾਤ ਫੇਰੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਤੱਕ ਕੱਢੀ ਗਈ ਹੈ।

 PunjabKesari
ਭਾਈ ਨੰਦ ਲਾਲ ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਨੇ ਕਿਹਾ ਕਿ ਜਿੱਥੇ ਪੂਰਾ ਵਿਸ਼ਵ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨ੍ਹਾ ਰਿਹਾ ਹੈ ਉਥੇ ਹੀ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਆਪਣੇ ਸਕੂਲ ਵੱਲੋਂ ਪ੍ਰਭਾਤ ਫੇਰੀ ਕੱਢਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਜਿਸ ਨੂੰ ਲੈ ਕੇ ਉਨ੍ਹਾਂ ਦੇ ਵਿਦਿਆਰਥੀ ਵੀ ਅੰਮ੍ਰਿਤ ਵੇਲੇ ਉਠਕੇ ਪ੍ਰਭਾਤ ਫੇਰੀ 'ਚ ਸ਼ਾਮਲ ਹੋਏ ਹਨ।


author

shivani attri

Content Editor

Related News