ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

10/23/2019 11:05:04 PM

ਪਟਿਆਲਾ,(ਦੀਪਕ ਸ਼ਰਮਾ): 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵਾਲਾ ਰਵਾਨਾ ਹੋਇਆ। ਪਟਿਆਲਾ 'ਚ ਪ੍ਰਵੇਸ਼ ਹੋਣ ਤੋਂ ਬਾਅਦ ਥਾਪਰ ਕਾਲੋਨੀ, 22 ਨੰਬਰ ਫਾਟਕ, ਲੀਲਾ ਭਵਨ ਚੌਂਕ, ਫੁਆਰਾ ਚੌਂਕ, ਰਾਘੋਮਾਜਰਾ, ਕੜਾਹਵਾਲਾ ਚੌਂਕ, ਚਾਂਦਨੀ ਚੌਂਕ, ਅਨਾਰਦਾਨਾ ਚੌਂਕ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰਾ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਰਾਮ ਲਈ ਠਹਿਰਾਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰੂ ਮਹਾਰਾਜ ਦੇ ਸਰੂਪ ਸ਼ਰਧਾ ਤੇ ਸਤਿਕਾਰ ਨਾਲ ਆਪਣੇ ਸਿਰ 'ਤੇ ਰੱਖਕੇ ਗੁਰੂ ਸਾਹਿਬ ਦੀ ਪਾਲਕੀ ਵਿਖੇ ਸੁਸ਼ੋਭਿਤ ਕੀਤੇ।

ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਪੁੱਜੀ ਸੰਗਤ ਨੇ ਗੁਰੂ ਸਾਹਿਬ ਦੀ ਪਾਲਕੀ ਨਾਲ ਚੱਲਦਿਆਂ ਨਾਮ ਸਿਮਰਨ ਕੀਤਾ। ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਦੇ ਅੱਗੇ ਨਰਸਿੰਗੇ, ਢੋਲ ਨਗਾੜੇ ਤੇ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਖਿੱਚ ਦਾ ਕੇਂਦਰ ਬਣੀ ਰਹੀ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, 96ਵੇਂ ਕਰੋੜੀ ਬੁੱਢਾ ਦਲ, ਸਿੱਖ ਸਭਾਵਾਂ ਸੁਸਾਇਟੀਆਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਪੁੱਜੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸੁਰਜੀਤ ਸਿੰਘ ਗੜੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਹਰਜੋਤ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਬੀਰ ਸਿੰਘ ਖੱਟੜਾ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਇੰਚਾਰਜ ਮਨਜੀਤ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਕਥਾਵਾਚਕ ਭਾਈ ਪ੍ਰਿਤਪਾਲ ਸਿੰਘ, ਰਾਜਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਬਹਾਦਰਗੜ• ਅਵਤਾਰ ਸਿੰਘ, ਭਗਵੰਤ ਸਿੰਘ ਧੰਗੇੜਾ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ (ਪ੍ਰੋ. ਚੰਦੂਮਾਜਰਾ), ਮਨਪ੍ਰੀਤ ਸਿੰਘ ਭੰਗੂ, ਸੰਦੀਪ ਸਿੰਘ ਰਾਜਾ, ਸਤਨਾਮ ਸਿੰਘ ਬੀੜ ਸਾਹਿਬ,  ਚੜ•ਦੀਕਲਾ ਟਾਈਮਜ ਟੀਵੀ. ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਹਰਵਿੰਦਰਪਾਲ ਸਿੰਘ ਹਰਪਾਲਪਰ, ਸੁਖਜੀਤ ਸਿੰਘ ਬਘੌਰਾ, ਖਾਲਸਾ ਸ਼ਤਾਬਦੀ ਕਮੇਟੀ ਹਰਮਿੰਦਰਪਾਲ ਸਿੰਘ ਵਿੰਟੀ, ਹੇਮਕੁੰਟ ਪੈਟਰੋਲ ਪੰਪ ਵਾਲਿਆਂ ਨੇ ਵੀ ਸ਼ਿਰਕਤ ਕੀਤੀ।