ਸਿੱਖ ਦੇ ਅਸ਼ਕੇ: 550 ਫੁੱਟ ਲੰਮਾ ਕੇਕ ਬਣਵਾ ਲਾਇਆ ਲੰਗਰ, ਹੋ ਰਹੀ ਚਰਚਾ (ਵੀਡੀਓ)

11/12/2019 2:49:10 PM

ਰਾਜਪੁਰਾ (ਵੈਬ ਡੈਸਕ)—ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਰਾਜਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੇ ਹੀ ਅਨੋਖਾ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇੱਥੇ ਇਕ ਕੇਕ ਤਿਆਰ ਕੀਤਾ ਗਿਆ ਹੈ। ਉਸ ਦੀ ਲੰਬਾਈ 550 ਫੁੱਟ ਹੈ। ਲੋਕ ਰਾਜਪੁਰਾ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਵਿਸ਼ੇਸ਼ ਤੌਰ 'ਤੇ ਇਸ ਨੂੰ ਵੇਖਣ ਲਈ ਆ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸਿੱਖ ਧਰਮ ਦੇ ਮੋਢੀ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਾਬੇ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇੱਥੇ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਣ ਲਈ ਸੰਗਤਾਂ ਪਹੁੰਚ ਰਹੀਆਂ ਹਨ।


Shyna

Content Editor

Related News