550ਵੇਂ ਪ੍ਰਕਾਸ਼ ਪੁਰਬ ''ਤੇ ਸੰਗਤ ਨੂੰ ਪ੍ਰਸਾਦਿ ਵਜੋਂ ਦਿੱਤੀ ਜਾਵੇਗੀ ਇਹ ਤਸਵੀਰ

09/21/2019 4:33:34 PM

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ 'ਬਲਿਹਾਰੀ ਕੁਦਰਤਿ ਵਸਿਆ।। ਤੇਰਾ ਅੰਤੁ ਨ ਜਾਈ ਲਖਿਆ।। ' ਦੇ ਫਲਸਫੇ ਤਹਿਤ ਗੁਰੂ ਸਾਹਿਬ ਨੂੰ ਸਮਰਪਿਤ ਇਕ ਤਸਵੀਰ ਤਿਆਰ ਕੀਤੀ ਗਈ ਹੈ। ਇਸ ਤਸਵੀਰ ਰਾਹੀਂ ਸਮੁੱਚੀ ਮਨੁੱਖਤਾ ਨੂੰ ਗੁਰੂ ਸਾਹਿਬ ਦੇ ਕੁਦਰਤਿ ਪ੍ਰਤੀ ਦਿੱਤੇ ਸੰਦੇਸ਼ ਬਾਰੇ ਜਾਗਰੂਕ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮਹੱਤਵ ਨੂੰ ਦਰਸਾਉਣ ਵਾਲੀ ਇਸ ਤਸਵੀਰ ਨੂੰ 19 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਲਾਂਚ ਕੀਤਾ ਗਿਆ। 

ਇਸ ਤੋਂ ਪਹਿਲਾਂ ਇਹ ਤਸਵੀਰ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਂਟ ਕੀਤੀ ਗਈ ਸੀ। ਇਹ ਤਸਵੀਰ ਮੁੱਖ ਮੰਤਰੀ ਨੂੰ ਉਦੋਂ ਭੇਟ ਕੀਤੀ ਗਈ ਸੀ ਜਦੋਂ ਉਹ ਸੁਲਤਾਨਪੁਰ ਲੋਧੀ 'ਚ ਕੈਬਨਿਟ ਮੀਟਿੰਗ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਤਸਵੀਰ ਨੂੰ 2 ਨਵੰਬਰ ਤੋਂ 12 ਨਵੰਬਰ ਤਕ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਪ੍ਰਸਾਦਿ ਦੇ ਰੂਪ ਵਿਚ ਵੀ ਵੰਡਿਆ ਜਾਵੇਗਾ।


Gurminder Singh

Content Editor

Related News