550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਤਰਕਾਰ ਭਾਈਚਾਰੇ ਨੂੰ ਸੁਲਤਾਨਪੁਰ ਲੋਧੀ ''ਚ ਮਿਲੇਗੀ ਖਾਸ ਸਹੂਲਤ
Tuesday, Oct 22, 2019 - 06:35 PM (IST)

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀ ਕਵਰੇਜ ਕਰਨ ਆ ਰਹੇ ਮੀਡੀਆ ਕਰਮਚਾਰੀਆਂ ਦੀਆਂ ਸਹੂਲਤਾਂ ਨੂੰ ਧਿਆਨ 'ਚ ਰੱਖਦਿਆਂ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 'ਤੇ ਪਹਿਲਾਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੀਬਨ ਕੱਟ ਕੇ ਇਸ ਪ੍ਰੈਸ ਕਲੱਬ ਦਾ ਉਦਘਾਟਨ ਕੀਤਾ।
ਗੱਲਬਾਤ ਕਰਦਿਆਂ ਪ੍ਰੈਸ ਕਲੱਬ ਦੇ ਪ੍ਰਧਾਨ ਬਲਵਿੰਦਰ ਲਾਡੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆ ਰਹੇ ਮੀਡੀਆ ਕਰਮਚਾਰੀਆਂ ਨੂੰ ਇਥੇ ਹਰ ਤਰ੍ਹਾਂ ਦੀ ਲੋੜੀਂਦੀ ਸਹੂਲਤ ਦਿੱਤੀ ਜਾਵੇਗੀ। ਇਸਦੇ ਨਾਲ ਹੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੰਤ ਸੀਚੇਵਾਲ ਨੇ ਪ੍ਰੈਸ ਨੂੰ ਲੋਕਤੰਤਰ ਦਾ ਚੋਥਾ ਥੰਮ ਦਸਦਿਆਂ ਸਮੂਹ ਮੀਡੀਆ ਕਰਮਚਾਰੀਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।