ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ
Thursday, Nov 07, 2019 - 02:13 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਆਗੂ ਅੱਜ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੁਪਹਿਰ 1.50 ਵਜੇ ਗੁਰਦੁਆਰਾ ਬੇਰ ਸਾਹਿਬ ਦੇ ਅੰਦਰ ਦਰਬਾਰ 'ਚ ਮੱਥਾ ਟੇਕਿਆ।
ਇਸ ਦੌਰਾਨ ਉਨ੍ਹਾਂ ਦਾ ਸਨਮਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਨੇ ਕੀਤਾ । ਇਸ ਉਪਰੰਤ ਨਿਤੀਸ਼ ਕੁਮਾਰ ਨੇ ਬੜੀ ਸ਼ਰਧਾ ਨਾਲ ਪਾਵਨ ਬੇਰੀ ਸਾਹਿਬ ਤੇ ਭੋਰਾ ਸਾਹਿਬ ਤਪ ਅਸਥਾਨ ਦੇ ਦਰਸ਼ਨ ਵੀ ਕੀਤੇ।