550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਸਰਕਾਰ ਵਿਚਕਾਰ ਕੁੜੱਤਣ ਦੇ ਆਸਾਰ

09/13/2019 11:14:01 AM

ਲੁਧਿਆਣਾ (ਮੁੱਲਾਂਪੁਰੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ 'ਚ ਕੁੜੱਤਣ ਦੇ ਆਸਾਰ ਦਿਖਾਈ ਦੇ ਰਹੇ ਹਨ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮਾਗਮਾਂ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੇ ਸੱਦੇ 'ਤੇ ਹੋਈ, ਜਿਸ 'ਤੇ ਸਰਕਾਰ ਨੇ ਇਹ ਕਹਿ ਕੇ ਇਤਰਾਜ਼ ਜਤਾਇਆ ਸੀ ਕਿ ਇਕ ਪਾਸੇ ਇਕੱਠੇ ਸਮਾਗਮ ਮਨਾਉਣ ਦੀ ਗੱਲ ਹੋ ਰਹੀ ਹੈ ਤਾਂ ਦੂਜੇ ਪਾਸੇ ਇਸ ਤਰ੍ਹਾਂ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾ ਰਹੀ ਹੈ। ਬਸ ਉਸ ਦਿਨ ਤੋਂ ਬਾਅਦ ਦੋਹਾਂ ਵਿਚਕਾਰ ਕੁੱੜਤਣ ਵਧਦੀ ਗਈ।
ਸਰਕਾਰ ਦਾ ਤਰਕ ਹੈ ਕਿ ਜਿਹੜੇ ਸਮਾਗਮ ਗੁਰਦੁਆਰਾ ਸਾਹਿਬ ਦੇ ਅੰਦਰ ਹੋਣੇ ਹਨ, ਉਹ ਸ਼੍ਰੋਮਣੀ ਕਮੇਟੀ ਕਰੇਗੀ ਅਤੇ ਜਿਹੜੇ ਬਾਹਰ ਪੰਡਾਲ 'ਚ ਹੋਣੇ ਹਨ, ਉਹ ਪੰਜਾਬ ਸਰਕਾਰ ਕਰੇਗੀ। ਸ਼ਾਇਦ ਇਸ ਗੱਲ 'ਤੇ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਫੈਦ ਰੰਗ ਕਰਨ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਦੇ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ 'ਚ ਕੈਬਨਿਟ ਮੀਟਿੰਗ ਬੁਲਾ ਕੇ ਬਾਹਰ ਹੋਣ ਵਾਲੇ ਸਮਾਗਮਾਂ ਸਬੰਧੀ ਜਾਇਜ਼ਾ ਲਿਆ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਸਮਰਥਨ ਕਰੇਗੀ।
 


Babita

Content Editor

Related News