ਭਾਈ ਲੌਂਗੋਵਾਲ ਵੱਲੋਂ ਬੇਬੇ ਨਾਨਕੀ ਨਿਵਾਸ ਸਰਾਂ ਦਾ ਕੀਤਾ ਉਦਘਾਟਨ

Thursday, Sep 26, 2019 - 11:14 AM (IST)

ਭਾਈ ਲੌਂਗੋਵਾਲ ਵੱਲੋਂ ਬੇਬੇ ਨਾਨਕੀ ਨਿਵਾਸ ਸਰਾਂ ਦਾ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਮਹਾਂਪੁਰਸ਼ਾਂ ਵੱਲੋਂ ਬੇਬੇ ਨਾਨਕੀ ਨਿਵਾਸ ਸਰਾਂ ਦਾ ਉਦਘਾਟਨ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਸਰਾਂ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਤਿਆਰ ਕਰਵਾਈ ਹੈ। ਇਸ ਸਮੇ ਬੀਬੀ ਜਗੀਰ ਕੌਰ, ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ , ਸੰਤ ਸ਼ਬੇਗ ਸਿੰਘ, ਬਾਬਾ ਲਾਲ ਸਿੰਘ ਅਤੇ ਹੋਰਨਾਂ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।


author

shivani attri

Content Editor

Related News