ਪੰਗਤ 'ਚ ਬੈਠ ਕੇ ਪ੍ਰਧਾਨ ਮੰਤਰੀ ਮੋਦੀ ਨੇ ਛਕਿਆ ਲੰਗਰ (ਤਸਵੀਰਾਂ)

11/09/2019 7:22:06 PM

ਡੇਰਾ ਬਾਬਾ ਨਾਨਕ — ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਅੱਜ ਕਰਾਤਰਪੁਰ ਕੋਰੀਡੋਰ ਦਾ ਉਦਘਾਟਨ ਕਰਕੇ ਸਿੱਖ ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਹੈ। ਕੋਰੀਡੋਰ ਦਾ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸਨ।

ਇਸ ਤੋਂ ਬਾਅਦ ਉਦਘਾਟਨ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚਣ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸਾਹਿਬਾਨਾਂ 'ਚ ਵਿਖੇ ਨਤਮਸਤਕ ਹੋਏ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਪੰਗਤ 'ਚ ਸੰਗਤ ਨਾਲ ਬੈਠ ਕੇ ਲੰਗਰ ਛੱਕਿਆ। ਪ੍ਰਧਾਨ ਮੰਤਰੀ ਨਿਮਾਣੇ ਵਿਅਕਤੀ ਵਾਂਗ ਸੰਗਤ ਦੇ ਨਾਲ ਗਏ ਅਤੇ ਲੰਗਰ ਹਾਲ 'ਚ ਬੈਠ ਕੇ ਲੰਗਰ ਛਕਿਆ। ਉਨ੍ਹਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਸੁਖਜਿੰਦਰ ਰੰਧਾਵਾ, ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ ਜੀ ਆਦਿ ਮੌਜੂਦ ਸਨ।


ਦੱਸ ਦੇਈਏ ਕਿ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਦਿੱਤਾ ਗਿਆ ਹੈ। ਲਾਂਘਾ ਖੁੱਲ੍ਹਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

shivani attri

This news is Content Editor shivani attri