ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਿੱਧੂ ਸਿਰ ਬੰਨ੍ਹਿਆ ਲਾਂਘੇ ਦਾ ਸਿਹਰਾ

11/06/2019 6:43:28 PM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਸਿਹਰਾ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਿਰ ਬੰਨ੍ਹਿਆ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਅੱਜ ਦੇ ਇਜਲਾਸ 'ਚ ਸਿੱਧੂ ਨੇ ਸ਼ਮੂਲੀਅਤ ਨਹੀਂ ਕੀਤੀ ਪਰ ਸਿੱਧੂ ਨੂੰ ਲਾਂਘਾ ਖੋਲ੍ਹਣ 'ਤੇ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣਾ ਚਾਹੀਦਾ ਹੈ। 

ਸੁਖਜਿੰਦਰ ਸਿੰਘ ਰੰਧਾਵਾ ਦੇ ਇਸ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲਾਂਘਾ ਖੋਲ੍ਹਣ ਵਿਚ ਹਰੇਕ ਵਿਅਕਤੀ ਦੇ ਯੋਗਦਾਨ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ ਪਰ ਇਸ ਦਾ ਸਿਹਰਾ ਬਾਬਾ ਨਾਨਕ ਨੂੰ ਜਾਂਦਾ ਹੈ। ਜਾਖੜ ਨੇ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਸਿੱਧੂ ਪ੍ਰੋਜੈਕਟ ਨੂੰ ਹਾਸਲ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਸਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਜਾਖੜ ਨੇ ਪਾਕਿਸਤਾਨੀ ਫੌਜ ਦੀ ਯੋਜਨਾ ਤੋਂ ਵੀ ਸਾਵਧਾਨੀ ਵਰਤਣ ਦੀ ਗੱਲ ਵੀ ਆਖੀ।


Gurminder Singh

Content Editor

Related News