ਪ੍ਰਕਾਸ਼ ਪੁਰਬ ਤੇ ਸੰਗਤ ਬੋਲੀ, ਬਾਬੇ ਨਾਨਕ ਦੇ ਪਾਏ ਪੂਰਨਿਆਂ ''ਤੇ ਚੱਲਣ ਦੀ ਲੋੜ (ਵੀਡੀਓ)

11/12/2019 11:02:15 AM

ਮੋਗਾ (ਵਿਪਨ)—ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ 550ਵੇਂ ਪ੍ਰਕਾਸ਼ ਨੂੰ ਲੈ ਕੇ ਸੰਗਤਾਂ 'ਚ ਕਾਫੀ ਉਤਸ਼ਾਹ ਹੈ। ਸੰਗਤਾਂ ਦਾ ਕਹਿਣਾ ਹੈ ਕਿ ਸਾਨੂੰ ਬਾਬੇ ਨਾਨਕ ਦੇ ਪਾਏ ਪੂਰਨਿਆਂ 'ਤੇ ਸਾਨੂੰ ਚੱਲਣਾ ਚਾਹੀਦਾ ਹੈ, ਵੰਡ ਕੇ ਛੱਕਣਾ ਚਾਹੀਦਾ ਹੈ, ਕਿਰਤ ਕਰਨੀ ਚਾਹੀਦੀ ਹੈ ਅਤੇ ਸਰਬੱਤ ਦਾ ਭਲਾ ਮੰਗਣਾ ਚਾਹੀਦਾ ਹੈ।

PunjabKesari

ਦੱਸਣਯੋਗ ਹੈ ਕਿ ਸਿੱਖ ਧਰਮ ਦੇ ਮੋਢੀ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਾਬੇ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇੱਥੇ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਣ ਲਈ ਸੰਗਤਾਂ ਪਹੁੰਚ ਰਹੀਆਂ ਹਨ।


Shyna

Content Editor

Related News