550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦਾ ਗਠਨ : ਬੀਬੀ ਜਗੀਰ ਕੌਰ

08/14/2019 7:38:26 PM

ਸੁਲਤਾਨਪੁਰ ਲੋਧੀ,(ਸੁਰਿੰਦਰ ਸਿੰਘ ਸੋਢੀ): ਦੇਸ਼ ਦੇ ਵੱਖ-ਵੱਖ ਸਿੱਖ ਸਟੱਡੀ ਕੇਦਰਾਂ, ਸੁਖਮਣੀ ਸਾਹਿਬ ਸੇਵਾ ਸੁਸਾਇਟੀਆਂ, ਗੁਰਮਤਿ ਕਾਲਜਾਂ ਤੇ ਹੋਰ ਸਿੱਖ ਵਿਦਵਾਨਾਂ ਦੀ ਇੱਕ ਮੀਟਿੰਗ ਬੁੱਧਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਬੀ ਜਗੀਰ ਕੌਰ ਬੈਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਹੋਈ । ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ । ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ 'ਚ ਆਯੋਜਿਤ ਕੀਤੇ ਜਾਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਬਾਰੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ 13 ਰੋਜਾ ਕੌਮਾਂਤਰੀ ਪੱਧਰ ਦੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ। ਉੱਥੇ ਇੱਕ 35 ਮੈਬਰੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਵੀ ਬਣਾਈ ਗਈ, ਜਿਨ੍ਹਾਂ ਦਾ ਕੋਆਰਡੀਨੇਟਰ ਭਾਈ ਗੁਰਮੀਤ ਸਿੰਘ ਨੂੰ ਬਣਾਇਆ ਗਿਆ ।

ਮੀਟਿੰਗ 'ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਵਿਦਵਾਨਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੇ ਫਲਸਫੇ ਨੂੰ ਪੂਰੇ ਵਿਸ਼ਵ 'ਚ ਪਹੁੰਚਾਉਣ ਲਈ ਹੋਰ ਉਪਰਾਲੇ ਕੀਤੇ ਜਾਣ । ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਤਾਬਦੀ ਸਮਾਗਮਾਂ ਦੀ ਇੰਚਾਰਜ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ 35 ਮੈਬਰੀ ਵਿਸ਼ਵ ਸਿੱਖ ਤਾਲਮੇਲ ਕਮੇਟੀ ਬਣਾਈ ਗਈ ਹੈ, ਜੋ ਸਤਿਗੁਰੂ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਵੱਖ-ਵੱਖ ਥਾਵਾਂ 'ਤੇ ਕੀਤੇ ਜਾਣ ਵਾਲੇ ਪ੍ਰੋਗਰਾਮ ਉਲੀਕੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ 30, 31 ਅਗਸਤ ਤੇ 1 ਸਤੰਬਰ ਨੂੰ ਸ੍ਰੀ ਸੁਖਮਣੀ ਸਾਹਿਬ ਜੀ ਦੇ ਸਮਾਗਮ ਕੀਤੇ ਜਾਣਗੇ ਤੇ 3 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰੀ ਸਮੂਹ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸਾਂਝਾ ਸਮਾਗਮ ਕੀਤਾ ਜਾਵੇਗਾ । ਇਸ ਮੌਕੇ ਮੀਟਿੰਗ 'ਚ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਲੁਧਿਆਣਾ ਦੇ ਪ੍ਰਧਾਨ ਭਾਈ ਕਮਲਜੀਤ ਸਿੰਘ, ਭਾਈ ਗੁਰਮੀਤ ਸਿੰਘ ਤੇ ਹੋਰਨਾਂ ਕੀਮਤੀ ਸੁਝਾਅ ਰੱਖੇ । ਇਸ ਮੌਕੇ ਜਥੇ ਸ਼ਿੰਗਾਰਾ ਸਿੰਘ ਲੋਹੀਆਂ , ਬੀਬੀ ਗੁਰਪ੍ਰੀਤ ਕੌਰ ਰੂਹੀ , ਜਥੇ ਜਰਨੈਲ ਸਿੰਘ ਡੋਗਰਾਵਾਲ , ਤੇ ਜਥੇ ਬਲਦੇਵ ਸਿੰਘ ਕਲਿਆਣ , ਜਥੇ ਸਰਵਨ ਸਿੰਘ ਕੁਲਾਰ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ ) , ਚੇਅਰਮੈਨ ਗੁਰਜੰਟ ਸਿੰਘ ਸੰਧੂ , ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ , ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਮੀਤ ਮੈਨੇਜਰ ਕੁਲਵੰਤ ਸਿੰਘ , ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ , ਮੇਜਰ ਸਿੰਘ ਸੰਧੂ ਸ਼ਤਾਬਦੀ ਸੁਪਰਵਾਇਜਰ ਤੇ ਹੋਰਨਾਂ ਸ਼ਿਰਕਤ ਕੀਤੀ ।
 


Related News