550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਨ੍ਹਾਂ ਕਿਸਾਨਾਂ ਨੇ ਖਾਧੀ ਸਹੁੰ, ਨਹੀਂ ਸਾੜਨਗੇ ਪਰਾਲੀ

10/15/2019 11:36:48 AM

ਫਤਿਹਗੜ੍ਹ ਸਾਹਿਬ (ਵਿਪਨ)—ਪੰਜਾਬ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਅੱਗ ਨਾਲ ਹੋਣ ਵਾਲਾ ਧੂੰਆਂ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ, ਉੱਥੇ ਹੀ ਵੱਡੀ ਮਾਤਰਾ 'ਚ ਫੈਲੇ ਇਸ ਧੂੰਏਂ ਕਾਰਨ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਪੰਜਾਬ ਦਾ ਇਕ ਅਜਿਹਾ ਪਿੰਡ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੈ। ਇਹ ਪਿੰਡ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ 'ਚ ਪੈਂਦਾ ਹੈ ਜਿਸ ਦਾ ਨਾਂ ਹੈ ਭਰਪੂਰਗੜ੍ਹ। ਪਿੰਡ ਭਰਪੂਰਗੜ੍ਹ ਦੇ ਗੁਰੁਦਆਰਾ ਸਾਹਿਬ ਜਿੱਥੇ ਪਿੰਡ ਦੇ ਸਾਰੇ ਕਿਸਾਨਾਂ ਦੇ ਨਾਲ ਖੇਤੀਬਾੜੀ ਅਫਸਰ ਮੀਟਿੰਗ ਕੀਤੀ। ਖੇਤੀਬਾੜੀ ਅਫਸਰ ਰਮਨਦੀਪ ਸਿੰਘ ਨੇ ਦੱਸਿਆ ਹੈ ਕਿ ਅੱਜ ਪਿੰਡ ਭਰਪੂਰਗੜ੍ਹ ਦੇ ਸਾਰੇ ਕਿਸਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇਹ ਸਹੁੰ ਚੁੱਕੀ ਹੈ ਕਿ ਉਹ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਹਿਕਮੇ ਵਲੋਂ ਵੀ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲਾ ਪੱਧਰ ਤੇ ਝੋਨੇ ਦੀ ਰਹਿੰਦ ਖੂਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਅਫਸਰ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਸਬਸਿਡੀ ਤੇ ਖੇਤੀਬਾੜੀ ਦੇ 'ਚ ਵਰਤੇ ਜਾਣ ਵਾਲੇ ਸੰਧ ਵੀ ਮੁਹੱਈਆ ਕਰਵਾਏ ਜਾ ਰਹੇ ਹਨ।


ਇਸ ਮੌਕੇ ਜਦੋਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਗੁਰੁਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਪਿੰਡ ਦੇ ਸਾਰੇ ਕਿਸਾਨਾਂ ਵਲੋਂ ਇਹ ਪ੍ਰਣ ਕੀਤਾ ਗਿਆ ਹੈ ਕਿ ਉਹ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਇਸ ਦੇ ਨਾਲ ਹੋਣ ਵਾਲੇ ਨੁਕਸਾਨ ਦੇ ਬਾਰੇ ਹੋਰ ਕਿਸਾਨਾਂ ਨੂੰ ਵੀ ਜਾਗਰੁਕ ਕਰਨਗੇ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ, ਕਿਉਂਕਿ ਜੋ ਸਿੱਧੀ ਬਿਜਾਈ ਕਰਨ ਦੇ ਲਈ ਸੰਧ ਆਉਂਦੇ ਹਨ, ਉਹ ਮਹਿੰਗੇ ਹਨ। ਜੋ ਕਿਸਾਨਾਂ ਲਈ ਮੁਸ਼ਕਲ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਿੰਡ-ਪਿੰਡ ਵਧੀਆਂ ਮਸ਼ੀਨਾ ਮੁਹੱਈਆ ਕਰਵਾਈਆ ਜਾਣ ਜਿਸ ਦੇ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾ ਸਕੇ।

Shyna

This news is Content Editor Shyna