550ਵੇਂ ਪ੍ਰਕਾਸ਼ ਪੁਰਬ ਤੇ 3300 ਤੋਂ ਜ਼ਿਆਦਾ ਸਿਵਲ ਅਧਿਕਾਰੀ ਤੇ ਕਰਮਚਾਰੀ ਤਾਇਨਾਤ : ਡੀ. ਸੀ.

10/26/2019 5:30:38 PM

ਸੁਲਤਾਨਪੁਰ ਲੋਧੀ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਮਨੁੱਖੀ ਸਰੋਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਮੰਤਵ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ.ਖਰਬੰਦਾ ਵਲੋਂ ਅੱਜ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦੌਰਾਨ 3300 ਤੋਂ ਜ਼ਿਆਦਾ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਟੈਂਟ ਸਿਟੀ–1 ਵਿਖੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਉਚ ਪੱਧਰੀ ਕਮੇਟੀਆਂ ਜਿਨ੍ਹਾਂ ਵਿਚ ਪਹਿਚਾਣ ਪੱਤਰਾਂ ਦੀ ਛਪਾਈ, ਪ੍ਰਾਹੁਣਚਾਰੀ, ਰਿਹਾਇਸ਼ ਅਤੇ ਟਰਾਂਸਪੋਰਟ, ਸਜਾਵਟ ਅਤੇ ਸੁੰਦਰੀਕਰਨ, ਐਲ.ਈ.ਡੀਜ ਲਗਾਉਣ ਅਤੇ ਰਿਫੈਰਸਮੈਂਟ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਕਮੇਟੀਆਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਆਪਣੇ ਸਹਾਇਕ ਸਟਾਫ਼ ਨਾਲ ਡਿਊਟੀ ਸਥਾਨਾਂ ਦਾ ਪਹਿਲਾਂ ਹੀ ਦੌਰਾ ਕਰਕੇ ਸਮਾਗਮਾਂ ਦੌਰਾਨ ਅਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ 3300 ਤੋਂ ਵਧੇਰੇ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੱਖ-ਵੱਖ ਕਾਰਜਾਂ ਲਈ ਕਪੂਰਥਲਾ ਦੇ ਸੀਨੀਅਰ ਪੀ. ਸੀ.ਐੱਸ.ਅਧਿਕਾਰੀਆਂ ਅਤੇ ਹੋਰ ਜ਼ਿਲਿਆਂ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਲਗਾਈਆਂ ਗਈਆਂ ਹਨ। ਉਨਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ ਮੁੱਖ ਪੰਡਾਲ ਅਤੇ ਲੌਂਜ ਦੇ ਇੰਚਾਰਜ ਹੋਣਗੇ ਜਦਕਿ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਟੈਂਟ ਸਿਟੀਆਂ ਅਤੇ ਸਕੂਲਾਂ ਆਦਿ ਵਿਚ ਸ਼ਰਧਾਲੂਆਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਲੂਆਂ ਨੂੰ 19 ਪਾਰਕਿੰਗ ਥਾਵਾਂ 'ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ ਹੈ। 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਆਪਣੀ ਜ਼ਿੰਦਗੀ ਵਿਚ ਅਹਿਮ ਅਵਸਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਡਿਊਟੀ ਨੂੰ ਪੂਰੀ ਲਗਨ ਤੇ ਉਤਸ਼ਾਹ ਨਾਲ ਨਿਭਾਇਆ ਜਾਵੇ ਤਾਂ ਜੋ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੇ ਸ਼ਰਧਾਲੂ ਆਪਣੇ ਨਾਲ ਮਿੱਠੀਆਂ ਯਾਦਾਂ ਲੈ ਕੇ ਜਾਣ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਮਾਪਦੰਡਾਂ ਅਨੁਸਾਰ ਤਿੰਨਾਂ ਟੈਂਟ ਸਿਟੀਆਂ ਵਿਚ 1 ਲੱਖ ਲੀਟਰ ਪਾਣੀ ਦੀ ਸਮਰੱਥਾ ਵਾਲੇ ਪਾਣੀ ਦੇ ਟੈਂਕ ਲਗਾਏ ਗਏ ਹਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਡਾ.ਚਾਰੂਮਿਤਾ ਅਤੇ ਲਤੀਫ਼ ਅਹਿਮਦ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਗੁਰਵਿੰਦਰ ਸਿੰਘ ਜੌਹਲ, ਡਾ.ਨਰਿੰਦਰ ਸਿੰਘ ਧਾਲੀਵਾਲ, ਏ.ਈ.ਟੀ.ਸੀ. ਹਰਦੀਪ ਭੰਵਰਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


Gurminder Singh

Content Editor

Related News