ਪੰਜਾਬ : 56 ਸਾਲਾਂ ਦਾ ਰਿਕਾਰਡ ਟੁੱਟਿਆ, 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ
Sunday, Mar 08, 2026 - 02:46 PM (IST)
ਲੁਧਿਆਣਾ (ਖੁਰਾਣਾ) : ਲੁਧਿਆਣਾ ਵਿਚ ਇਨ੍ਹਾਂ ਦਿਨਾਂ ਵਿਚ ਪੈ ਰਹੀ ‘ਗਰਮੀ ਨੇ ਸ਼ਹਿਰ ਵਾਸੀਆਂ ਦੇ ਵੱਟ ਕੱਢ ਕੇ ਰੱਖੇ ਹੋਏ ਨੇ’। ਮਾਰਚ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿਚ ਹਾਲਾਤ ਇਹ ਬਣੇ ਹੋਏ ਹਨ ਕਿ ਮਈ ਅਤੇ ਜੂਨ ਵਰਗੀ ਭਿਆਨਕ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ ਗਰਮੀ ਦੇ ਹਾਈਐਸਟ ਰਿਕਾਰਡ ਨੇ ਪਿਛਲੇ 56 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਤੇ ਮੌਜੂਦਾ ਸਮੇਂ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਗਰਮੀ ਦੇ ਸਤਾਏ ਲੋਕ ਹੁਣ ਤੋਂ ਹੀ ਹਾਫ ਸਲੀਵ ਸ਼ਰਟਾਂ ਪਹਿਨਣ ਸਮੇਤ ਏ.ਸੀ .ਅਤੇ ਪੱਖੇ ਚਲਾ ਕੇ ਗਰਮੀ ਅਤੇ ਹੁੰਮ ਤੋਂ ਰਾਹਤ ਪਾਉਣ ਦੇ ਯਤਨਾਂ ਵਿਚ ਜੁਟੇ ਹੋਏ ਹਨ।
ਇਹ ਵੀ ਪੜ੍ਹੋ : ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਤਾਇਨਾਤ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਲੁਧਿਆਣਾ ਵਿਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ, ਜਦੋਂਕਿ ਘੱਟੋ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੁਧਿਆਣਾ ਵਿਚ ਦਰਜ ਕੀਤਾ ਗਿਆ 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ ਹੈ। ਡਾ.ਕਿੰਗਰਾ ਨੇ ਦੱਸਿਆ ਕਿ ਹਾਲ ਦੀ ਘੜੀ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ ਵਿਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰਵਾਸੀਆਂ ਨੂੰ ਗਰਮੀ ਹੋਰ ਵੀ ਸਤਾਏਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
