ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਮੁੜ ਡੈਮ ਤੋਂ ਛੱਡਿਆ ਪਾਣੀ, ਚਿਤਾਵਨੀ ਜਾਰੀ
Wednesday, Aug 13, 2025 - 12:36 PM (IST)

ਹਾਜੀਪੁਰ (ਜੋਸ਼ੀ)-ਪੌਂਗ ਡੈਮ ਵਿਚ ਪਾਣੀ ਦੀ ਆਮਦ ਵਧਣ ਕਾਰਨ ਪਿਛਲੇ 24 ਘੰਟਿਆਂ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਡੈਮ ਪ੍ਰਬੰਧਨ ਨੂੰ ਪਾਣੀ ਦਾ ਪੱਧਰ ਕੰਟਰੋਲ ਕਰਨ ਲਈ ਬਿਆਸ ਦਰਿਆ ਵਿਚ 57 ਹਜ਼ਾਰ ਕਿਊਸਿਕ ਪਾਣੀ ਛੱਡਣਾ ਪਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 83 ਹਜ਼ਾਰ 371 ਕਿਊਸਿਕ ਦਰਜ ਕੀਤੀ ਗਈ ਅਤੇ ਡੈਮ ਦਾ ਜਲ ਪੱਧਰ 1377.17 ਫੁੱਟ ਨੋਟ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ 18849 ਕਿਊਸਿਕ ਪਾਣੀ ਟਰਬਾਈਨਾਂ ਰਾਹੀਂ ਅਤੇ 39238 ਕਿਊਸਿਕ ਪਾਣੀ ਸਪਿਲਵੇ ਗੇਟਾਂ ਰਾਹੀਂ ਕੁੱਲ੍ਹ 57087 ਕਿਊਸਿਕ ਪਾਣੀ ਸ਼ਾਹ ਬੈਰਾਜ ਨਰਿਹ ਵਿਚ ਛੱਡਿਆ ਗਿਆ। ਸ਼ਾਹ ਬੈਰਾਜ ਨਹਿਰ ਤੋਂ 45 ਹਜ਼ਾਰ 362 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਸ਼ਾਹ ਬੈਰਾਜ ਨਹਿਰ ਤੋਂ ਭਾਰੀ ਮਾਤਰਾ ਵਿਚ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦੇ ਕੰਢਿਆਂ ’ਤੇ ਵਸੇ ਪਿੰਡਾਂ ਦੇ ਕਿਸਾਨਾਂ ਦੀਆਂ ਗੰਨੇ ਅਤੇ ਝੋਨੇ ਦੀਆਂ ਫ਼ਸਲਾਂ ਵਿਚ ਪਾਣੀ ਚਲੇ ਜਾਣ ਕਾਰਨ ਉਨ੍ਹਾਂ ਦੀ ਫ਼ਸਲ ਤਬਾਹ ਹੋਣ ਦੀ ਕਗਾਰ ’ਤੇ ਹੈ। 'ਜਗ ਬਾਣੀ' ਦੀ ਟੀਮ ਨੇ ਬਿਆਸ ਦਰਿਆ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਦਰਿਆ ਦੇ ਨੇੜੇ ਨਾ ਜਾਣ ਦੀ ਚਿਤਾਵਨੀ ਜਾਰੀ ਕੀਤੀ ਹੋਈ ਹੈ। ਉੱਥੇ ਹੀ ਲੋਕ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਕੇ ਆ ਰਹੀਆਂ ਲੱਕੜੀਆਂ ਨੂੰ ਫੜਨ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਬਿਆਸ ਦਰਿਆ ਅਤੇ ਮੁਕੇਰੀਆਂ ਹਾਈਡਲ ਨਹਿਰ ਵਿਚੋਂ ਲੱਕੜੀਆਂ ਕੱਢ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਰੰਗਲਾ ਵਿਹੜਾ ਕੰਪਲੈਕਸ 'ਤੇ ਲਿਆ ਗਿਆ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e