572 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ

01/04/2020 8:54:00 PM

ਡੇਰਾ ਬਾਬਾ ਨਾਨਕ, (ਵਤਨ)— ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਕੋਰੀਡੋਰ ਰਾਹੀਂ 572 ਸ਼ਰਧਾਲੂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਨੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਪਥਰਾਅ ਦੀ ਜ਼ੋਰਦਾਰ ਸ਼ਬਦਾਂ ਨਾਲ ਨਿਖੇਧੀ ਕੀਤੀ ਤੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਜਿਹੇ ਘਿਨਾਉਣੇ ਕੰਮ ਲਈ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਅਜਿਹੇ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ ਤੇ ਹਰ ਮਾਮਲੇ ਦਾ ਸ਼ਾਂਤੀਪੂਰਵਕ ਤਰੀਕੇ ਨਾਲ ਹੱਲ ਕੱਢਣਾ ਚਾਹੀਦਾ ਹੈ।
 


KamalJeet Singh

Content Editor

Related News