ਬਰਗਾੜੀ ਮੋਰਚਾ : 58ਵੇਂ ਜਥੇ 'ਚ ਜਿਲ੍ਹਾ ਰੋਪੜ ਦੀਆਂ 3 ਬੀਬੀਆਂ ਸਮੇਤ 9 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
Tuesday, Aug 31, 2021 - 12:33 AM (IST)

ਜੈਤੋ (ਰਘੂਨੰਦਨ ਪਰਾਸ਼ਰ)- ਸਾਲ 2015 'ਚ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸੰਬੰਧਿਤ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਿਹਾ ਹੈ।
ਇਹ ਖ਼ਬਰ ਪੜ੍ਹੋ- ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿਚ ਵ੍ਹੀਲਚੇਅਰ ਰਗਬੀ 'ਚ ਜਿੱਤਿਆ ਸੋਨ ਤਮਗਾ
ਅੱਜ ਜ਼ਿਲ੍ਹਾ ਰੋਪੜ ਦੇ ਕੁਲਦੀਪ ਸਿੰਘ ਭਾਗੋਵਾਲ ਦੀ ਅਗਵਾਈ ਹੇਠ 9 ਸਿੰਘਾਂ ਜਿਸ 'ਚ 3 ਬੀਬੀਆਂ- ਬੀਬੀ ਜਸਵਿੰਦਰ ਕੌਰ, ਬੀਬੀ ਕਸ਼ਮੀਰ ਕੌਰ, ਬੀਬੀ ਤੇਜ਼ ਕੌਰ, ਜੋਗਿੰਦਰ ਸਿੰਘ ,ਬਲਦੇਵ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ 'ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ। ਜਥੇਦਾਰ ਦਰਸਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰ ਇਤਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।
ਇਹ ਖ਼ਬਰ ਪੜ੍ਹੋ- ਸ਼੍ਰੀਲੰਕਾ ਨੇ ਦੱਖਣੀ ਅਫਰੀਕਾ ਵਿਰੁੱਧ ਸੀਰੀਜ਼ ਲਈ ਵਨ ਡੇ ਤੇ ਟੀ20 ਟੀਮ ਦਾ ਕੀਤਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।