ਲੋਕ ਸਭਾ ਚੋਣਾਂ: ਪੰਜਾਬ 'ਚ 598 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ, ਅੱਜ ਹੋਵੇਗੀ ਪੜਤਾਲ

Wednesday, May 15, 2024 - 11:06 AM (IST)

ਲੋਕ ਸਭਾ ਚੋਣਾਂ: ਪੰਜਾਬ 'ਚ 598 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ, ਅੱਜ ਹੋਵੇਗੀ ਪੜਤਾਲ

ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 1 ਜੂਨ ਨੂੰ ਪੰਜਾਬ ਵਿਚ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਹਰਿਆਣੇ ਗਈਆਂ ਪੰਜਾਬ ਦੀਆਂ 3 ਕੁੜੀਆਂ ਨਾਲ ਵਾਪਰੀ ਰੂਹ ਕੰਬਾਊ ਘਟਨਾ

ਅਖ਼ੀਰਲੇ ਦਿਨ ਭਰੀਆਂ ਗਈਆਂ ਨਾਮਜ਼ਦਗੀਆਂ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿਚ ਜ਼ਿਆਦਾ ਆਜ਼ਾਦ ਹਨ। ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ। ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਵੱਡੀ ਰਾਹਤ, ਕੇਜਰੀਵਾਲ ਦੇ ਹਵਾਲੇ ਨਾਲ ਚੋਣ ਪ੍ਰਚਾਰ ਲਈ ਮਿਲੀ ਜ਼ਮਾਨਤ

ਅਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ। ਫਤਿਹਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ। ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿਚ ਜ਼ਿਆਦਾ ਆਜ਼ਾਦ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News