ਅਹਿਮ ਖ਼ਬਰ : 5ਵੀਂ ਤੇ 8ਵੀਂ ਜਮਾਤ ਦੀਆਂ ਹੋਣ ਵਾਲੀਆਂ Re-appear ਪ੍ਰੀਖਿਆਵਾਂ ਮੁਲਤਵੀ

07/10/2023 4:54:58 AM

ਚੰਡੀਗੜ੍ਹ : ਪੰਜਾਬ 'ਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸੂਬੇ ਦੇ ਕੁਝ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ 10 ਜੁਲਾਈ (ਸੋਮਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਨੇ ਸੂਬੇ ਭਰ 'ਚ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ 10/07/23 (ਸੋਮਵਾਰ) ਨੂੰ ਹੋਣ ਵਾਲੀਆਂ ਰੀ-ਅਪੀਅਰ ਪ੍ਰੀਖਿਆਵਾਂ (5ਵੀਂ ਤੇ 8ਵੀਂ ਜਮਾਤ) ਅਗਲੇ ਫ਼ੈਸਲੇ ਤੱਕ ਮੁਲਤਵੀ ਕਰ ਦਿੱਤੀਆਂ ਹਨ, ਜਿਨ੍ਹਾਂ ਦੀ ਨਵੀਂ ਮਿਤੀ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਅਤੇ ਸਕੂਲ ਖੁੱਲ੍ਹਣ ਤੋਂ ਬਾਅਦ ਦਿੱਤੀ ਜਾਵੇਗੀ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਅਧਿਕਾਰੀ ਜੇ.ਆਰ. ਮਹਿਰੋਕ ਨੇ ਦਿੱਤੀ।

ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ 'ਚ ਜਾਨਲੇਵਾ ਬਣਿਆ ਮੀਂਹ, ਇਕ ਨੌਜਵਾਨ ਨੇ ਤੋੜਿਆ ਦਮ, ਕਈ ਪਸ਼ੂ ਵੀ ਪਾਣੀ 'ਚ ਰੁੜ੍ਹੇ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh