ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਰਿਹਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ
Monday, May 27, 2024 - 11:21 PM (IST)

ਜਲੰਧਰ (ਵੈੱਬ ਡੈਸਕ, ਮਹੇਸ਼)- ਜਲੰਧਰ ਵਿਖੇ ਇਕ ਅਧਿਆਪਕ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੋਂ ਦੇ ਇਕ ਇਲਾਕੇ ਵਿਚ ਸਕੂਲ ਵਿਚ ਪੜ੍ਹਦੀ 5ਵੀਂ ਜਮਾਤ ਦੀ ਬੱਚੀ ਨਾਲ ਅਧਿਆਪਕ ਆਪਣੀ ਹਵਸ ਮਿਟਾਉਣ ਖਾਤਿਰ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਰਿਹਾ। ਇਸ ਗੱਲ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਬੱਚੀ ਨੇ ਸਾਰੀ ਗੱਲ ਆਪਣੀ ਚਾਚੀ ਨੂੰ ਦੱਸੀ।
ਬੱਚੀ ਦੀ ਮਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਪੁਲਸ ਨੇ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮਾਂ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਕਿਹਾ ਕਿ ਉਹ ਲੋਕਾਂ ਦੇ ਘਰਾਂ ਦਾ ਕੰਮ ਕਰਦੀ ਹੈ। ਉਸ ਦੀ ਬੱਚੀ ਹੁਣ ਛੁੱਟੀਆਂ ਹੋਣ ਕਰਕੇ ਨੇੜੇ ਰਹਿੰਦੀ ਚਾਚੀ ਦੇ ਕੋਲ ਰਹਿ ਰਹੀ ਸੀ। ਉਸ ਬੱਚੀ ਨੇ ਆਪਣੀ ਚਾਚੀ ਨੂੰ ਦੱਸਿਆ ਕਿ ਉਸ ਦੇ ਸਕੂਲ ਵਿਚ ਪੜ੍ਹਾਉਂਦਾ ਇਕ ਅਧਿਆਪਕ ਪਿਛਲੇ ਇਕ ਸਾਲ ਤੋਂ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਆ ਰਿਹਾ ਹੈ।
ਇਹ ਵੀ ਪੜ੍ਹੋ- ਬਠਿੰਡਾ ਪੁੱਜੇ CM ਕੇਜਰੀਵਾਲ ਦਾ ਵੱਡਾ ਬਿਆਨ, PM ਮੋਦੀ ਤੇ ਅਮਿਤ ਸ਼ਾਹ ਦੀ ਜੋੜੀ ਪੰਜਾਬੀਆਂ ਨਾਲ ਕਰਦੀ ਹੈ ਨਫ਼ਰਤ
ਉਕਤ ਅਧਿਆਪਕ ਬੱਚੀ ਨੂੰ ਰੋਜ਼ਾਨਾ ਪੁਰਾਣੀ ਕੰਟੀਨ ਵਿਚ ਬੁਲਾ ਕੇ ਅੰਦਰੋਂ ਦਰਵਾਜ਼ਾ ਬੰਦ ਕਰਨ ਉਪਰੰਤ ਉਸ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਉਸ ਨਾਲ ਗਲਤ ਹਰਕਤਾਂ ਕਰਦਾ ਰਿਹਾ ਹੈ। ਇਸ ਦੇ ਨਾਲ ਹੀ ਅਧਿਆਪਕ ਵੱਲੋਂ ਬੱਚੀ ਨੂੰ ਘਰ ਵਿਚ ਦੱਸਣ ਨੂੰ ਲੈ ਕੇ ਧਮਕੀਆਂ ਦਿੰਦਾ ਸੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਘਰ ਵਿਚ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਮਾਂ ਮੁਤਾਬਰ ਜਦੋਂ ਬੱਚੀ ਸਕੂਲ ਜਾਂਦੀ ਸੀ ਤਾਂ ਬੇਹੱਦ ਡਰੀ ਹੋਈ ਅਤੇ ਸਹਿਮੀ-ਸਹਿਮੀ ਵਿਖਾਈ ਦਿੰਦੀ ਸੀ। ਪਰਿਵਾਰ ਵੱਲੋਂ ਜਦੋਂ ਪਿਆਰ ਨਾਲ ਉਸ ਨੂੰ ਪੁੱਛਿਆ ਗਿਆ ਤਾਂ ਸਾਰੀ ਘਟਨਾ ਬਾਰੇ ਪਤਾ ਲੱਗਾ। ਪੁਲਸ ਨੇ ਮਾਂ ਦੇ ਬਿਆਨ ਦਰਜ ਕਰਨ ਮਗਰੋਂ ਮਾਮਲੇ ਨੂੰ ਲੈ ਕੇ ਥਾਣਾ ਜਲੰਧਰ ਕੈਂਟ ਵਿਚ ਮੁਲਜ਼ਮ ਟੀਚਰ ਟੋਬੀਅਸ ਥਾਪਰ ਵਿਰੁੱਧ ਆਈ. ਪੀ. ਸੀ. ਦੀ ਧਾਰਾ 376-ਏ. ਬੀ. ਅਤੇ 506 ਤੋਂ ਇਲਾਵਾ 4,6 ਪੋਕਸੋ ਐਕਟ-2012 ਦੇ ਤਹਿਤ ਐੱਫ਼. ਆਈ. ਆਰ. ਨੰਬਰ 66 ਦਰਜ ਕੀਤੀ ਗਈ ਹੈ। ਜਾਂਚ ਅਧਿਕਾਰੀ ਰਾਜਿੰਦਰ ਪਾਲ ਦੇ ਅਨੁਸਾਰ ਮੁਲਜ਼ਮ ਪਿਆਨੋ ਟੀਚਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਤੋਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਜਲੰਧਰ ਦੇ ਥਾਣਾ ਮਕਸੂਦਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਸਾਮਾਨ ਸੜ ਕੇ ਹੋਇਆ ਸੁਆਹ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8