ਕਪੂਰਥਲਾ ਦੇ ਇਕੋ ਸਕੂਲ ਦੇ ਦੋ ਬੱਚਿਆਂ ਨੇ 5ਵੀਂ ਜਮਾਤ 'ਚ ਸੂਬੇ 'ਚੋਂ ਹਾਸਲ ਕੀਤਾ ਦੂਜਾ ਤੇ ਤੀਜਾ ਸਥਾਨ

Saturday, May 07, 2022 - 05:58 PM (IST)

ਕਪੂਰਥਲਾ (ਓਬਰਾਏ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਕਪੂਰਥਲਾ ਦੇ ਡੱਲਾ ਸਕੂਲ ਦੇ ਰਾਜਬੀਰ ਮੋਮੀ ਨੇ ਪੰਜਾਬ ਭਰ ਵਿੱਚੋਂ ਦੂਜਾ ਅਤੇ ਸਹਿਜਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।  ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਬਲਾਕ ਮਸਜਿਦ (ਕਪੂਰਥਲਾ) ਦੇ ਰਾਜਵੀਰ ਮੋਮੀ ਪੁੱਤਰ ਲਖਵੀਰ ਕੁਮਾਰ ਨੇ ਰਾਜ ਭਰ ਵਿੱਚ ਦੂਜਾ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਮੰਗਲ ਸਿੰਘ ਨੇ ਸੂਬੇ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਇੰਚਾਰਜ ਪ੍ਰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਕੁੱਲ 29 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜਵੀਰ ਮੋਮੀ ਪੁੱਤਰ ਲਖਵੀਰ ਕੁਮਾਰ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਦੂਜਾ ਸਥਾਨ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਮੰਗਲ ਸਿੰਘ ਨੇ ਵੀ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਸਹਿਜਪ੍ਰੀਤ ਕੌਰ ਜਿੱਥੇ ਅਧਿਆਪਕਾ ਬਣਨਾ ਚਾਹੁੰਦੀ ਹੈ, ਉਥੇ ਹੀ ਰਾਜਵੀਰ ਨੇ ਡਾਕਟਰ ਬਣਨ ਦਾ ਸੁਫ਼ਨਾ ਸੰਜੋਇਆ ਹੈ। 

ਰੂਪਨਗਰ: ਭਾਖ਼ੜਾ ਨਹਿਰ ’ਚ ਕਾਰ ਸੁੱਟਣ ਵਾਲੇ ਦੀ ਲਾਸ਼ ਤੇ ਕਾਰ ਬਰਾਮਦ, ਚਾਲਕ ਨੇ ਕੀਤੀ ਸੀ ਖ਼ੁਦਕੁਸ਼ੀ

PunjabKesari
ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਮੈਂਬਰਾਂ ਨੀਲਮ ਕੁਮਾਰੀ, ਲਖਵਿੰਦਰ ਕੌਰ ਅਤੇ ਤਰਨਮਜੀਤ ਕੌਰ ਦੇ ਸਿਰ ਜਾਂਦਾ ਹੈ, ਜਿਨ੍ਹਾਂ ਦੀ ਬਦੌਲਤ ਹੀ ਬੱਚਿਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਲਈ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਕਾਰਨ ਅੱਜ ਸਹਿਜਪ੍ਰੀਤ ਕੌਰ ਨੇ ਸੂਬੇ ਭਰ ਵਿੱਚ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਰਾਜਵੀਰ ਦੇ ਪਿਤਾ ਲਖਵੀਰ ਕੁਮਾਰ ਅਤੇ ਮਾਤਾ ਸੁਮਨ ਨੇ ਬੱਚਿਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਹੀ ਅੱਜ ਉਨ੍ਹਾਂ ਦੇ ਪੁੱਤਰਾਂ ਨੇ ਸਬੋ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਸਟਾਫ਼ ਤੋਂ ਇਲਾਵਾ ਰਾਜਵੀਰ ਦੇ ਚਾਚਾ ਅਮਰਜੀਤ ਸਿੰਘ ਅਤੇ ਮਾਸੀ ਜਸਨੀਤ ਕੌਰ ਵੀ ਘਰ ਵਿੱਚ ਪੜ੍ਹਾਈ ਵਿੱਚ ਮਦਦ ਕਰਦੇ ਹਨ। ਇਸ ਮੌਕੇ ਸਹਿਜਪ੍ਰੀਤ ਕੌਰ ਨੇ ਕਿਹਾ ਕਿ ਉਹ ਗ਼ਰੀਬ ਲੋਕਾਂ ਦੇ ਬੱਚਿਆਂ ਨੂੰ ਲੇਖਾ-ਜੋਖਾ ਪੜ੍ਹਾਉਣਗੇ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

PunjabKesari
ਸਹਿਜਪ੍ਰੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ। ਇਸ ਮੌਕੇ ਸਹਿਜਪ੍ਰੀਤ ਕੌਰ ਦੇ ਪਿਤਾ ਮੰਗਲ ਸਿੰਘ ਅਤੇ ਮਾਤਾ ਸੰਦੀਪ ਕੌਰ ਨੇ ਸਕੂਲ ਦੇ ਮਿਹਨਤੀ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਘਰ ਦੀ ਤੰਗੀ ਦੇ ਬਾਵਜੂਦ ਸਹਿਜਪ੍ਰੀਤ ਨੂੰ ਉਸ ਦੇ ਸੁਪਨਿਆਂ ਦੀ ਮੰਜ਼ਿਲ 'ਤੇ ਪਹੁੰਚਾਉਣ ਲਈ ਹਰ ਸੰਭਵ ਕਦਮ ਚੁੱਕਣਗੇ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਨਰਿੰਦਰ ਸਿੰਘ ਖਿੰਡਾ ਨੇ ਸਕੂਲ ਦੇ ਮਿਹਨਤੀ ਸਟਾਫ਼ ਦਾ ਧੰਨਵਾਦ ਕਰਦਿਆਂ ਸਹਿਜਪ੍ਰੀਤ ਕੌਰ ਦੇ ਮਾਪਿਆਂ ਨੂੰ ਵਧਾਈ ਦਿੱਤੀ |

PunjabKesari

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਪਤੀ, ਹੋਰ ਬਦੱਤਰ ਹੋਏ ਹਾਲਾਤ, ਦੁਖ਼ੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News