ਪੰਜਾਬ 'ਚ ਬੱਚਿਆਂ, ਕੁੜੀਆਂ ਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ
Tuesday, Mar 21, 2023 - 11:39 AM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਵਲੋਂ ਬੱਚਿਆਂ, ਕੁੜੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਅਤੇ ਕੁਪੋਸ਼ਣ ਖ਼ਿਲਾਫ਼ ਲੜਦਿਆਂ ਸੂਬੇ 'ਚ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਕੁੜੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆਂ ਤੇ ਸਰਹੱਦਾਂ ’ਤੇ ਕੀਤਾ ਗਿਆ ਅਲਰਟ
ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਤਰ੍ਹਾਂ ਦੇ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ