ਸੂਬੇ ''ਚ ਬਾਰਵੇਂ ਦਿਨ 6,50,135 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Sunday, Apr 26, 2020 - 09:56 PM (IST)

ਚੰਡੀਗੜ੍ਹ,()— ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਬਾਰਵੇਂ ਦਿਨ 6,50,135 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 6,47,026 ਮੀਟ੍ਰਿਕ ਟਨ ਤੇ ਆੜ੍ਹਤੀਆਂ ਵੱਲੋਂ 3,109 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 6,47,026 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ। ਜਿਸ 'ਚੋਂ ਪਨਗ੍ਰੇਨ ਵੱਲੋਂ 1,30,076 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,55,192 ਮੀਟ੍ਰਿਕ ਟਨ ਤੇ ਪਨਸਪ ਵੱਲੋਂ 1,57,803 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 88,842 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 75,166 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 39,946 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਬਾਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁੱਲ 48,36,785 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਕਿਹਾ ਕਿ ਅੱਜ 5 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਵੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ।


Bharat Thapa

Content Editor

Related News