ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 6.65 ਲੱਖ ਰੁਪਏ, 2 ਔਰਤਾਂ ਨਾਮਜ਼ਦ

Wednesday, Nov 13, 2024 - 12:18 AM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 6.65 ਲੱਖ ਰੁਪਏ, 2 ਔਰਤਾਂ ਨਾਮਜ਼ਦ

ਲੁਧਿਆਣਾ (ਗੌਤਮ) - ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਦੁੱਗਰੀ ਦੀ ਪੁਲਸ ਨੇ 2 ਔਰਤਾਂ ਖਿਲਾਫ ਕਾਰਵਾਈ ਕੀਤੀ ਹੈ। ਪੁਲਸ ਨੇ ਪਵਿੱਤਰ ਨਗਰ ਹੈਬੋਵਾਲ ਦੀ ਰਹਿਣ ਵਾਲੀ ਆਰਤੀ ਕੌਰ ਦੇ ਬਿਆਨ ’ਤੇ ਸੈਕਟਰ 32-ਏ ਦੀ ਰਹਿਣ ਵਾਲੀ ਇੰਦਰਜੀਤ ਕੌਰ ਅਤੇ ਕੇਅਰ ਆਫ ਕੈਰੀਅਰ ਦੀ ਸ਼ੈਲੀ ਮਿਸ਼ਰਾ ਨੂੰ ਨਾਮਜ਼ਦ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨ ’ਚ ਆਰਤੀ ਕੌਰ ਨੇ ਦੱਸਿਆ ਕਿ ਉਕਤ ਦੋਵੇਂ ਔਰਤਾਂ ਨੇ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਉਸ ਦੀ ਬੇਟੀ ਅਵਨੀਤ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 65 ਹਜ਼ਾਰ ਰੁਪਏ ਹੜੱਪ ਲਏ ਪਰ ਮੁਲਜ਼ਮਾਂ ਨੇ ਨਾ ਤਾਂ ਉਸ ਦੀ ਬੇਟੀ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ’ਤੇ ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਥਾਣਾ ਦੁੱਗਰੀ ਦੀ ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ।


author

Baljit Singh

Content Editor

Related News