ਸੂਬੇ ''ਚ ਗਿਆਰਵੇਂ ਦਿਨ 6,79,220 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Saturday, Apr 25, 2020 - 09:16 PM (IST)
ਚੰਡੀਗੜ੍ਹ,( )- ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਗਿਆਰਵੇਂ ਦਿਨ 6,79,220 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 6,78,115 ਮੀਟ੍ਰਿਕ ਟਨ ਤੇ ਆੜ੍ਹਤੀਆਂ ਵਲੋਂ 1,105 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 6,78,115 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵੱਲੋਂ 1,51,860 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,74,408 ਮੀਟ੍ਰਿਕ ਟਨ ਤੇ ਪਨਸਪ ਵੱਲੋਂ 1,47,021 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 1,06,484 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 77,365 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 47,977 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਗਿਆਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁੱਲ 41,86,651 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।