ਪਲਾਟ ਦਿਵਾਉਣ ਦੇ ਨਾਂ ’ਤੇ ਮਾਰੀ 6.91 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ ਜਾਰੀ

Saturday, Mar 21, 2026 - 10:27 AM (IST)

ਪਲਾਟ ਦਿਵਾਉਣ ਦੇ ਨਾਂ ’ਤੇ ਮਾਰੀ 6.91 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ ਜਾਰੀ

ਲੁਧਿਆਣਾ (ਰਾਮ) : ਥਾਣਾ ਜਮਾਲਪੁਰ ਦੀ ਪੁਲਸ ਨੇ ਪਲਾਟ ਦਿਵਾਉਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਤਜਿੰਦਰ ਸਿੰਘ ਨਿਵਾਸੀ ਭਾਮੀਆਂ ਕਲਾਂ ਤੇ ਕਸ਼ਮੀਰ ਸਿੰਘ ਨਿਵਾਸੀ ਭਾਮੀਆਂ ਕਲਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਕੋਲੋਂ ਲੱਖਾਂ ਰੁਪਏ ਲੈਣ ਦੇ ਬਾਵਜੂਦ ਨਾ ਤਾਂ ਪਲਾਟ ਦੀ ਰਜਿਸਟਰੀ ਕਰਵਾਈ ਗਈ ਤੇ ਨਾ ਹੀ ਪੈਸੇ ਵਾਪਸ ਕੀਤੇ ਗਏ।

ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਨੇ ਪਿੰਡ ਭਾਮੀਆਂ ਕਲਾਂ ਵਿੱਚ ਇੱਕ ਪਲਾਟ ਖਰੀਦਣ ਲਈ ਮੁਲਜ਼ਮਾਂ ਨੂੰ ਕੁੱਲ 6,91,000 ਰੁਪਏ ਦਿੱਤੇ ਸਨ ਪਰ ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਪਲਾਟ ਦੀ ਰਜਿਸਟਰੀ ਕਰਵਾਈ ਤੇ ਨਾ ਹੀ ਰਕਮ ਮੋੜੀ। ਇਸ ਤਰ੍ਹਾਂ ਉਸ ਨਾਲ ਧੋਖਾਧੜੀ ਕੀਤੀ ਗਈ। ਥਾਣਾ ਜਮਾਲਪੁਰ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News