ਜ਼ਿਲ੍ਹਾ ਫ਼ਿਰੋਜ਼ਪੁਰ ''ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ

Tuesday, Sep 08, 2026 - 03:32 PM (IST)

ਜ਼ਿਲ੍ਹਾ ਫ਼ਿਰੋਜ਼ਪੁਰ ''ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ

ਫ਼ਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ 6 ਦੋਸ਼ੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਅਨਮੋਲ ਸਿੰਘ ਉਰਫ਼ ਗੌਰੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸਦੀ ਤਲਾਸ਼ੀ ਲੈਣ 'ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਆਰਿਫ਼ਕੇ ਦੇ ਸਬ ਇੰਸਪੈਕਟਰ ਹਰਮਹਿਤਾਬ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਪਿੰਡ ਗੁਲਾਮੀ ਵਾਲਾ ਦੀ ਦਾਣਾ ਮੰਡੀ ਵਿੱਚ ਇੱਕ ਸ਼ੱਕੀ ਨੌਜਵਾਨ ਨੂੰ ਸ਼ੈੱਡ ਦੇ ਹੇਠਾਂ ਬੈਠੇ ਨਸ਼ਾ ਕਰਦਿਆਂ ਵੇਖਿਆ, ਜਿਸਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2.17 ਗ੍ਰਾਮ ਹੈਰੋਇਨ, ਸਿਲਵਰ ਪੇਪਰ ਅਤੇ ਇੱਕ ਲਾਈਟਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣਾ ਨਾਮ ਇੰਦਰਜੀਤ ਸਿੰਘ ਦੱਸਿਆ।

ਦੂਜੇ ਪਾਸੇ ਥਾਣਾ ਮਮਦੋਟ ਦੇ ਸਬ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਰਮਜੀਤ ਉਰਫ਼ ਸੂੱਖਾ ਨੂੰ 6 ਗ੍ਰਾਮ ਹੈਰੋਇਨ ਸਮੇਤ ਅਤੇ ਵਿਜੇ ਉਰਫ਼ ਬੱਗੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉੱਥੇ ਹੀ ਥਾਣਾ ਘੱਲਖੁਰਦ ਦੇ ਏ. ਐੱਸ. ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਪ੍ਰਿੰਸ ਉਰਫ਼ ਵੰਸ਼ ਨਾਮ ਦੇ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਜਿਸਦੀ ਤਲਾਸ਼ੀ ਲੈਣ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਮੱਖੂ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੋਸ਼ੀ ਰਛਪਾਲ ਸਿੰਘ ਉਰਫ਼ ਜੱਸਾ ਨਾਮ ਦੇ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਜਿਸਦੀ ਤਲਾਸ਼ੀ ਲੈਣ 'ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਸਮੇਤ ਫੜ੍ਹੇ ਗਏ ਦੋਸ਼ੀਆਂ ਖ਼ਿਲਾਫ਼ ਪੁਲਸ ਨੇ ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਆਰਿਫ਼ਕੇ, ਥਾਣਾ ਮਮਦੋਟ ਅਤੇ ਥਾਣਾ ਮੱਖੂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News