6 ਮੁਲਜ਼ਮਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
Saturday, Mar 14, 2026 - 11:11 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਜ਼ਿਲ੍ਹਾ ਫਿਰੋਜ਼ਪੁਰ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਂਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 5 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੀ ਏ. ਐੱਸ. ਆਈ. ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀ ਪੁਲਸ ਪਾਰਟੀ ਨੇ ਪ੍ਰੀਤਮ ਸਿੰਘ ਉਰਫ਼ ਪਿਟੂ ਅਤੇ ਹਰਵਿੰਦਰ ਸਿੰਘ ਉਰਫ਼ ਹਨੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 03.34 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੂਜੇ ਪਾਸੇ ਥਾਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਚੁੰਗੀ ਨੰਬਰ 7 ਨੇੜੇ ਨਾਕਾਬੰਦੀ ਦੌਰਾਨ ਮੋਗਾ ਵਾਲੇ ਪਾਸਿਓਂ ਇਕ ਫਾਰਚੂਨਰ ਕਾਰ ਆਈ, ਜਿਸ ਦੇ ਡਰਾਈਵਰ ਨੇ ਪੁਲਸ ਦਾ ਨਾਕਾ ਦੇਖ ਦੇ ਆਪਣੀ ਕਾਰ ਤੇਜ਼ ਰਫ਼ਤਾਰ ਨਾਲ ਸ਼ਮਸ਼ਾਨ ਘਾਟ ਰੋਡ ਵੱਲ ਭਜਾ ਲਈ।
ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨੇ ਪਿੱਛਾ ਕਰ ਕੇ ਕਾਰ ਸਵਾਰਾਂ ਨੂੰ ਕਾਬੂ ਕੀਤਾ ਤਾਂ ਪੁੱਛਗਿੱਛ ਕਰਨ ’ਤੇ ਉਨ੍ਹਾਂ ਨੇ ਪੁਲਸ ਨੂੰ ਆਪਣੇ ਨਾਂ ਸੰਜੀਵ ਕੁਮਾਰ ਵਾਸੀ ਗੜ੍ਹਸਾਣਾ ਮੰਡੀ ਗੰਗਾਨਗਰ (ਰਾਜਸਥਾਨ) ਅਤੇ ਚਰਨਜੀਤ ਸਿੰਘ ਵਾਸੀ ਨਵੀਂ ਦਾਣਾ ਮੰਡੀ ਗੜ੍ਹਸਾਣਾ ਮੰਡੀ ਗੰਗਾਨਗਰ (ਰਾਜਸਥਾਨ) ਦੱਸੇ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 6-6 ਗ੍ਰਾਮ (ਕੁੱਲ 12 ਗ੍ਰਾਮ) ਹੈਰੋਇਨ ਬਰਾਮਦ ਹੋਈ। ਥਾਣਾ ਮਮਦੋਟ ਦੇ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀ ਪੁਲਸ ਪਾਰਟੀ ਨੇ ਬਾਗੀ ਉਰਫ਼ ਬਾਗਾ ਨੂੰ 2 ਹੈਰੋਇਨ ਬਰਾਮਦ ਹੋਈ, ਜੋ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਫਿਰੋਜ਼ਪੁਰ ਛਾਉਣੀ ਅਤੇ ਥਾਣਾ ਮਮਦੋਟ ਵਿਖੇ ਮਾਮਲੇ ਦਰਜ ਕੀਤੇ ਹਨ ਅਤੇ ਉਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਟਰੇਸ ਕਰਦੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
