ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ

Thursday, Jul 23, 2026 - 11:04 AM (IST)

ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਮੁਲਜ਼ਮ ਹੈਪੀ ਪੁੱਤਰ ਰਾਜਕੁਮਾਰ ਅਤੇ ਸੋਨੂੰ ਪੁੱਤਰ ਸੁਖਦੇਵ ਨੂੰ ਖਾਈ ਖੇਮੇ ਦੇ ਪਿੰਡ ਦੀ ਨਹਿਰ ਦੀ ਪਟੜੀ ਤੋਂ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਤੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਫਿਰੋਜ਼ਪੁਰ ਕੈਂਟ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News