ਚੋਰੀ ਦੇ ਮੋਟਰਸਾਈਕਲਾਂ ਤੇ ਤੇਜ਼ਧਾਰ ਹਥਿਆਰਾਂ ਸਣੇ ਲੁੱਟਾਂ-ਖੋਹਾਂ ਕਰਨ ਵਾਲੇ 6 ਗ੍ਰਿਫ਼ਤਾਰ

Saturday, May 28, 2022 - 02:35 AM (IST)

ਚੋਰੀ ਦੇ ਮੋਟਰਸਾਈਕਲਾਂ ਤੇ ਤੇਜ਼ਧਾਰ ਹਥਿਆਰਾਂ ਸਣੇ ਲੁੱਟਾਂ-ਖੋਹਾਂ ਕਰਨ ਵਾਲੇ 6 ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਸੋਢੀ, ਧੀਰ) : ਰਾਜਬਚਨ ਸਿੰਘ ਸੰਧੂ ਪੀ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਜਗਜੀਤ ਸਿੰਘ ਸਰੋਆ ਐੱਸ. ਪੀ. ਡੀ. ਕਪੂਰਥਲਾ ਦੀ ਅਗਵਾਈ ਹੇਠ ਅਤੇ ਰਜੇਸ਼ ਕੱਕੜ ਉਪ ਪੁਲਸ ਕਪਤਾਨ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਨਿਗਰਾਨੀ 'ਚ ਪੁਲਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦ ਪੁਲਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : Breaking News ਅੰਮ੍ਰਿਤਸਰ : ਪੁਲਸ ਦੇ ਸਾਹਮਣੇ ਦੁਕਾਨਦਾਰ 'ਤੇ ਜਾਨਲੇਵਾ ਹਮਲਾ, ਲੱਖਾਂ ਦੀ ਹੋਈ ਲੁੱਟ (ਵੀਡੀਓ)

ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਜੇਸ਼ ਕੱਕੜ ਤੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ 18 ਮਈ ਨੂੰ ਹਰਪ੍ਰੀਤ ਸਿੰਘ ਹੈਪੀ ਪੁੱਤਰ ਮੋਹਣ ਸਿੰਘ ਵਾਸੀ ਜਵਾਲਾਪੁਰ ਕਪੂਰਥਲਾ ਨੇ ਬਿਆਨ ਲਿਖਵਾਇਆ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਭਾਣਲੰਗਾਂ ਨਾਲ ਆਪਣੇ ਮੋਟਰਸਾਈਕਲ 'ਤੇ ਏ. ਸੀ. ਦੀ ਰਿਪੇਅਰ ਕਰਨ ਲਈ ਪਿੰਡ ਸੈਦਪੁਰ ਜਾ ਰਹੇ ਸੀ ਤਾਂ 3.25 ਵਜੇ ਜਦੋਂ ਉਹ ਵੇਈਂ ਗੁਰਦੁਆਰਾ ਸਾਹਿਬ ਨੇੜੇ ਮੋਟਰਸਾਈਕਲ ਖੜ੍ਹਾ ਕਰਕੇ ਫੋਨ ਸੁਣ ਰਿਹਾ ਸੀ ਤਾਂ ਪਿੱਛੋਂ ਇਕ ਸਪਲੈਂਡਰ ਮੋਟਰਸਾਈਕਲ 'ਤੇ 3 ਮੋਨੇ ਨੌਜਵਾਨ ਆਏ ਤੇ ਦਾਤਰ ਆਦਿ ਦਾ ਡਰਾਵਾ ਦੇ ਕੇ ਉਸ ਦਾ ਮੋਟਰਸਾਈਕਲ ਖੋਹ ਕੇ ਤਲਵੰਡੀ ਚੌਧਰੀਆਂ ਵੱਲ ਨੂੰ ਫਰਾਰ ਹੋ ਗਏ।

ਇਹ ਵੀ ਪੜ੍ਹੋ : ਭਾਰਤੀ ਕੌਂਸਲੇਟ ਜਨਰਲ ਮਿਲਾਨ ਵੱਲੋਂ ਕੌਂਸਲਰ ਸੇਵਾਵਾਂ ਮੁੜ ਬਹਾਲ

ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ 'ਚ ਮੁਕੱਦਮਾ ਦਰਜ ਕਰਕੇ ਏ. ਐੱਸ. ਆਈ. ਦਵਿੰਦਰਪਾਲ ਇੰਚਾਰਜ ਚੌਕੀ ਹੁਸੈਨਪੁਰ ਨੇ ਕਾਰਵਾਈ ਅਮਲ 'ਚ ਲਿਆਂਦੀ, ਜਿਸ ਦੀ ਤਫਤੀਸ਼ ਦੌਰਾਨ 24 ਮਈ ਨੂੰ ਏ. ਐੱਸ. ਆਈ. ਦਵਿੰਦਰਪਾਲ ਨੇ ਸਾਥੀ ਕਰਮਚਾਰੀਆਂ ਸਮੇਤ ਮੁਖ਼ਬਰ ਖਾਸ ਦੀ ਇਤਲਾਹ 'ਤੇ ਪਿੰਡ ਕੋਠੇ ਕਾਲਾ ਸਿੰਘ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਾਕਾਬੰਦੀ ਦੌਰਾਨ ਮੁਲਜ਼ਮ ਬਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਯੁਧਵੀਰ ਸਿੰਘ ਪੁੱਤਰ ਸੁਲੱਖਣ ਸਿੰਘ, ਬੌਬੀ ਸਿੰਘ ਪੁੱਤਰ ਇੰਦਰਜੀਤ ਸਿੰਘ ਤੇ ਸਾਗਰ ਪੁੱਤਰ ਬਲਵਿੰਦਰ ਸਿੰਘ ਵਾਸੀ ਮਹਿਮਦਪੁਰ ਥਾਣਾ ਫੱਤੂਢੀਂਗਾ ਨੂੰ ਕਾਬੂ ਕਰਨ ਉਪਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਮੋਟਰਸਾਈਕਲ ਜੋ ਮੁੱਦਈ ਤੋਂ ਖੋਹਿਆ ਹੋਇਆ ਸੀ ਤੇ 2 ਹੋਰ ਚੋਰੀ ਦੇ ਮੋਟਰਸਾਈਕਲ ਅਤੇ ਇਕ ਹੋਰ ਮੋਟਰਸਾਈਕਲ, ਜਿਸ 'ਤੇ ਮੁਲਜ਼ਮਾਂ ਨੇ ਖੁਦ ਚੋਰੀ ਨੂੰ ਅੰਜਾਮ ਦਿੱਤਾ ਸੀ ਅਤੇ 4 ਦਾਤਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਮਰ ਚੁੱਕੀ ਇਨਸਾਨੀਅਤ: ਬਿਹਾਰ ਤੋਂ ਆਏ ਪੁੱਤਾਂ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁੱਛਗਿੱਛ 'ਚ ਸੁਲਤਾਨਪੁਰ ਲੋਧੀ ਇਲਾਕੇ 'ਚ ਚੋਰੀ ਤੇ ਲੁੱਟ ਦੀਆਂ ਵਾਰਦਾਤਾਂ ਬਾਰੇ ਉਕਤ ਮੁਲਜ਼ਮਾਂ ਤੋਂ ਹੋਰ ਸੁਰਾਗ ਮਿਲਣ ਦੇ ਆਸਾਰ ਹਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News