ਸ਼ਿਵ ਸੈਨਾ ਨੇਤਾ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਕਾਬੂ, ਭਾਰੀ ਅਸਲਾ ਬਰਾਮਦ
Saturday, Jan 20, 2024 - 06:23 PM (IST)
ਗੁਰਦਾਸਪੁਰ (ਵਿਨੋਦ,ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਪੁਲਸ ਨੇ ਦੀਨਾਨਗਰ ਪੁਲਸ ਅਤੇ ਸੀ. ਆਈ. ਏ. ਸਟਾਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਪਨਿਆੜ ਸ਼ੂਗਰ ਮਿੱਲ ਅਤੇ ਘਰਾਲੇ ਮੋੜ 'ਤੇ ਨਾਕੇ ਲਗਾ ਕੇ ਇਕ ਔਰਤ ਸਮੇਤ 6 ਮੁਲਜ਼ਮਾਂ ਨੂੰ 9 ਪਿਸਟਲ, 10 ਮੈਗਜ਼ੀਨ, 35 ਰੌਂਦ, 1.5 ਗ੍ਰਾਮ ਹੈਰੋਇਨ ਅਤੇ 15 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚੋਂ ਇਕ ਨੇ ਸਾਲ 2020 ਵਿਚ ਸ਼ਿਵ ਸੈਨਾ ਨੇਤਾ ਦੇ ਭਰਾ ਮੁਕੇਸ਼ ਨਈਅਰ ਦਾ ਕਤਲ ਕੀਤਾ ਸੀ। ਜਦਕਿ ਮੁਲਜ਼ਮਾਂ ’ਚ ਪਿਓ-ਪੁੱਤ ਵੀ ਸ਼ਾਮਲ ਹਨ, ਜਿਨ੍ਹਾਂ ਦੇ ਖ਼ਿਲਾਫ਼ ਕਈ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ
ਅੱਜ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਇਸ ਕਾਮਯਾਬੀ ਬਾਰੇ ਦਿੱਤੀ ਸਾਰੀ ਜਾਣਕਾਰੀ 'ਚ ਦੱਸਿਆ ਕਿ ਇਸ ਸਾਂਝੇ ਪੁਲਸ ਆਪਰੇਸ਼ਨ ਦੌਰਾਨ ਇਕ ਔਰਤ ਸਮੇਤ 6 ਮੁਲਜ਼ਮਾਂ ਨੂੰ ਫੜਿਆ ਗਿਆ ਹੈ। ਜਿੱਥੇ ਐੱਸ. ਐੱਸ. ਪੀ. ਨੇ ਦੱਸਿਆ ਕਿ ਸਾਰੇ ਮੁਲਜ਼ਮ ਕ੍ਰਾਈਮ ਪੇਸ਼ਾ ਵਿਅਕਤੀ ਹਨ, ਜਿਨ੍ਹਾਂ ਦਾ ਬਹੁਤ ਵੱਡਾ ਨੈੱਟਵਰਕ ਹੈ ਅਤੇ ਜਿਸ ਦੇ ਅਧਾਰ 'ਤੇ ਸਾਨੂੰ ਹੋਰ ਵੀ ਵੱਡੀ ਕਾਮਯਾਬੀ ਹਾਸਲ ਹੋ ਸਕਦੀ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਜਾਰੀ ਹੈ।
ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਫੌਜੀ ਦਾ ਸ਼ਰਮਨਾਕ ਕਾਰਾ, ਪ੍ਰੇਮਿਕਾ ਨਾਲ ਕਰ 'ਤਾ ਵੱਡਾ ਕਾਂਡ
ਐੱਸ. ਐੱਸ. ਪੀ. ਦਾਯਮਾ ਨੇ ਦੱਸਿਆ ਕਿ ਮਾਸਟਰ ਮਾਇੰਡ ਮਨੀ ਸਿੰਘ ਉਰਫ਼ ਮਾਊ ਪੁੱਤਰ ਸੁੱਚਾ ਸਿੰਘ ਵਾਸੀ ਭੰਡਾਰੀ ਮੁਹੱਲਾ ਬਟਾਲਾ ਸਾਰੇ ਗਿਰੋਹ ਦਾ ਨੈੱਟਵਰਕ ਚਲਾਉਂਦਾ ਸੀ, ਜਿਸ ਦੇ 'ਤੇ ਸ਼ਿਵ ਸੈਨਾ ਨੇਤਾ ਦੇ ਭਰਾ ਮੁਕੇਸ਼ ਨਈਅਰ ਦਾ ਕਤਲ ਦਾ ਮੁਕਦਮਾ ਵੀ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਬਟਾਲਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠ ਆਉਣ ਕਾਰਨ ਅਧਿਆਪਕਾ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8