ਵੱਡੀ ਕਾਰਵਾਈ : 1 ਕਰੋੜ ਰੁਪਏ ਦੀ ਰਕਮ ਤੇ 1 ਕਿੱਲੋ ਤੋਂ ਵੱਧ ਹੈਰੋਇਨ ਸਣੇ 6 ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

Monday, Sep 04, 2023 - 06:27 PM (IST)

ਵੱਡੀ ਕਾਰਵਾਈ : 1 ਕਰੋੜ ਰੁਪਏ ਦੀ ਰਕਮ ਤੇ 1 ਕਿੱਲੋ ਤੋਂ ਵੱਧ ਹੈਰੋਇਨ ਸਣੇ 6 ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਤਰਨਤਾਰਨ (ਰਮਨ) : ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ 7 ਮੈਂਬਰੀ ਗਿਰੋਹ ਦੇ 6 ਮੈਂਬਰਾਂ ਨੂੰ 1 ਕਿੱਲੋ 200 ਗ੍ਰਾਮ ਹੈਰੋਇਨ, ਇਕ ਪਿਸਤੋਲ 315, 1 ਰੌਂਦ, 1 ਕਰੋੜ ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 1 ਮੋਟਰਸਾਈਕਲ ਅਤੇ 2 ਐਕਟਿਵਾ ਵੀ ਬਰਾਮਦ ਹੋਈਆਂ ਹਨ। ਪੁਲਸ ਨੇ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ‘ਮੈਂ ਲਾਰੈਂਸ ਬਿਸ਼ਨੋਈ ਦਾ ਭਰਾ ਬੋਲਦਾ, ਤੈਨੂੰ ਤੇ ਤੇਰੇ ਸਾਰੇ ਪਰਿਵਾਰ ਨੂੰ ਕਰਾਂਗਾ ਖ਼ਤਮ’

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੀ. ਆਈ. ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਖ਼ਬਰ ਖਾਸ ਵੱਲੋਂ ਮਿਲੀ ਇਤਲਾਹ ਦੌਰਾਨ ਕਾਰਵਾਈ ਕਰਦੇ ਹੋਏ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀਆਨ ਪਿੰਡ ਪੰਜਵੜ, ਸੁਖਮਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਹੇਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਸ਼ੁਸ਼ਾਕ ਵਾਧਵਾਨ ਪੁੱਤਰ ਭਾਰਤ ਭੂਸ਼ਨ ਵਾਸੀ ਸ਼ੇਰਗੰਜ (ਮੱਧ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਦੇ ਹੋਏ ਇਨ੍ਹਾਂ ਪਾਸੋਂ 1 ਕਿੱਲੋ 200 ਗ੍ਰਾਮ ਹੈਰੋਇਨ, ਇਕ ਪਿਸਤੌਲ 315, 1 ਰੌਂਦ, 30 ਲੱਖ ਰੁਪਏ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀ ਗਈ ਹੈ। ਜਦਕਿ ਨਿਰਮਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੰਜਵੜ, ਨਵੀਨ ਭਾਟੀਆ ਵਾਸੀ ਅੰਮ੍ਰਿਤਸਰ ਅਤੇ ਨੀਰਜ ਵਾਸੀ ਲੁਧਿਆਣਾ ਦੀ ਗ੍ਰਿਫਤਾਰੀ ਸਬੰਧੀ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਸਨ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਸ਼ਹੂਰ ਪ੍ਰੋਡਿਊਸਰ ਡੀ. ਐੱਕਸ. ਐੱਕਸ. ਐੱਕਸ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਵੱਲੋਂ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਦੌਰਾਨ 2 ਫਰਾਰ ਸਾਥੀਆਂ ਨੂੰ 70 ਲੱਖ ਰੁਪਏ ਦੀ ਰਾਸ਼ੀ ਅਤੇ ਹੋਰ ਸਮਾਨ ਸਮੇਤ ਐਤਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਸ ਨੇ ਇਸ ਮਾਮਲੇ ਵਿਚ ਕੁਲ 6 ਮੁਲਜ਼ਮਾਂ ਨੂੰ 1 ਕਰੋੜ ਰੁਪਏ ਭਾਰਤੀ ਕਰੰਸੀ, 1 ਕਿੱਲੋ 200 ਗ੍ਰਾਮ ਹੈਰੋਇਨ, ਇਕ ਪਿਸਤੌਲ, 3 ਵਾਹਨਾਂ, ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਗੁਰਮੀਤ ਸਿੰਘ ਚੌਹਾਨ ਹੋਰ ਅਧਿਕਾਰੀਆਂ ਸਮੇਤ ਅੱਜ ਬਾਅਦ ਦੁਪਹਿਰ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਕੁਹਾੜੀ ਨਾਲ ਵੱਢ ਸੁੱਟੀ ਭੈਣ, ਫਿਰ ਜੋ ਹੋਇਆ ਦੇਖ ਦੰਗ ਰਹਿ ਗਿਆ ਪਰਿਵਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News