ਨਸ਼ੀਲੇ ਪਦਾਰਥਾਂ ਸਣੇ 6 ਗ੍ਰਿਫਤਾਰ
Friday, Jan 26, 2018 - 05:58 AM (IST)
ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਣੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੁਲਜ਼ਮ ਸ਼ਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਸਤੀ ਮੋਹਣ ਸਿੰਘ ਖੇਮਕਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 765 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਮਰਹਾਣਾ ਤੋਂ ਮੁਲਜ਼ਮ ਗੁਰਮੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਨੱਥੂਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 600 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਦਰ ਪੱਟੀ ਦੇ ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੰਨ੍ਹ ਘੁੜਮਵਾਲਾ ਕੁੜੀਵਾਲਾ ਤੋਂ ਮੁਲਜ਼ਮ ਕਾਰਜ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਨਦੋਹਰ ਚੌਕ ਪੱਟੀ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਸੰਗਮ ਪੈਲੇਸ ਸਰਹਾਲੀ ਰੋਡ ਪੁੱਜੇ ਤਾਂ ਵਿਜੈ ਕੁਮਾਰ ਪੁੱਤਰ ਜਗਦੀਸ਼ ਸਿੰਘ ਵਾਸੀ ਵਾਰਡ ਨੰ. 4 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਦੌਰਾਨ ਉਸ ਕੋਲੋਂ 230 ਨਸ਼ੀਲੇ ਕੈਂਪਸੂਲ ਬਰਾਮਦ ਹੋਏ।
ਇਕ ਹੋਰ ਮਾਮਲੇ 'ਚ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨਾਲ ਦੌਰਾਨੇ ਗਸ਼ਤ ਪੁਲ ਸੂਆ ਬਹਾਮਣੀ ਤੋਂ ਨਰਿੰਦਰ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਵਾਰਡ ਨੰ. 2 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 500 ਨਸ਼ੇ ਦੀਆਂ ਗੋਲੀਅÎਾਂ ਤੇ 210 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਥਾਣਾ ਸਦਰ ਪੱਟੀ ਦੀ ਪੁਲਸ ਨੇ 8 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੰਨ੍ਹ ਘੁੜਮਵਾਲਾ ਕੁੜੀਵਾਲਾ ਤੋਂ ਮੁਲਜ਼ਮ ਲਾਲਜੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਜੋਤੀਸ਼ਾਹ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰਾਂ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
