Big Breaking: ਭਾਜਪਾ ਨੂੰ ਵੱਡਾ ਝਟਕਾ, ਰਾਜ ਕੁਮਾਰ ਵੇਰਕਾ ਸਣੇ ਕਾਂਗਰਸ ਦੇ ਇਨ੍ਹਾਂ ਵੱਡੇ ਆਗੂਆਂ ਦੀ ਘਰ ਵਾਪਸੀ

Friday, Oct 13, 2023 - 08:32 PM (IST)

ਚੰਡੀਗੜ੍ਹ : ਪੰਜਾਬ ’ਚ ਸਿਆਸੀ ਪਾਰਟੀਆਂ ’ਚ ਦਲ ਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣੇ-ਹੁਣੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਦੇ 6 ਵੱਡੇ ਆਗੂ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਤੇ ਬਲਬੀਰ ਸਿੱਧੂ ਨੇ ਘਰ ਵਾਪਸੀ ਕਰ ਲਈ ਹੈ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ 'ਚੋਂ ਕੱਢੇ ਗਏ ਡਾ. ਮਹਿੰਦਰ ਰਿਣਵਾ, ਹੰਸ ਰਾਜ ਜੋਸਨ ਤੇ ਜੀਤ ਮਹਿੰਦਰ ਸਿੱਧੂ ਨੇ ਵੀ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਹੰਸ ਰਾਜ ਜੋਸਨ ਤੇ ਡਾ. ਮਹਿੰਦਰ ਰਿਣਵਾ ਨੂੰ ਪਾਰਟੀ 'ਚੋਂ ਕੀਤਾ ਬਰਖ਼ਾਸਤ, ਦੱਸੀ ਇਹ ਵਜ੍ਹਾ

PunjabKesari

ਉਪਰੋਕਤ ਸਾਰੇ ਆਗੂ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਪੁੱਜੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ। ਇਸ ਮੌਕੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਡਾ. ਮਹਿੰਦਰ ਰਿਣਵਾ ਅਤੇ ਹੰਸਰਾਜ ਜੋਸਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਪ੍ਰਤਾਪ ਬਾਜਵਾ ਨੇ ਕਿਹਾ ਕਿ ਜੇਕਰ ਸਵੇਰ ਦਾ ਭੁੱਲਾ ਸ਼ਾਮ ਨੂੰ ਘਰ ਪਰਤਦਾ ਹੈ ਤਾਂ ਉਸ ਨੂੰ ਭੁੱਲਾ ਨਹੀਂ ਕਹਿੰਦੇ, ਉਹ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਗੇ, ਪਾਰਟੀ ਉਨ੍ਹਾਂ ਦੀ ਵਾਪਸ ਆਉਣ 'ਤੇ ਖੁਸ਼ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣਾ ਸਾਡੀ ਗਲਤੀ ਸੀ ਤੇ ਅੱਜ ਅਸੀਂ ਘਰ ਵਾਪਸੀ ਕਰ ਲਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News