ਸ੍ਰੀ ਮੁਕਤਸਰ ਸਾਹਿਬ 'ਚ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 80
Friday, Jun 19, 2020 - 05:04 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲਿਆ ਹੋਇਆ ਹੈ। ਪੰਜਾਬ ਦੇ ਹਰ ਜ਼ਿਲ੍ਹੇ 'ਚੋਂ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਸ੍ਰੀ ਮੁਕਤਸਰ ਸਾਹਿਬ 'ਚ ਵੀ 7 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ਨਵੇਂ ਮਰੀਜ਼ਾਂ 'ਚ 3 ਪੁਰਸ਼, 1 ਜਨਾਨੀਆਂ ਅਤੇ 3 ਬੱਚੇ ਸ਼ਾਮਲ ਹਨ। ਇਹ 7 ਲੋਕ ਸ੍ਰੀ ਮੁਕਤਸਰ ਸਾਹਿਬ ਦੀ ਭੁੱਲਰ ਕਾਲੋਨੀ ਅਤੇ ਅਬੋਹਰ ਰੋਡ ਨਾਲ ਸਬੰਧਿਤ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹੋ ਗਈ ਹੈ, ਜਦੋਂ ਕਿ ਜ਼ਿਲ੍ਹੇ 'ਚ 8 ਸਰਗਰਮ ਮਾਮਲੇ ਚੱਲ ਰਹੇ ਹਨ।
ਕੋਰੋਨਾ ਪ੍ਰਤੀ ਫੈਲਾਈ ਜਾ ਰਹੀ ਵੱਡੀ ਜਾਗਰੂਕਤਾ
ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਪ੍ਰਤੀ ਜਾਗਰੂਕਤਾ ਵੱਡੇ ਪੱਧਰ 'ਤੇ ਫੈਲਾਈ ਜਾ ਰਹੀ ਹੈ। ਕੋਵਿਡ-19 ਹਸਪਤਾਲ 'ਚ ਦਾਖਲ ਕੋਰੋਨਾ ਦੇ ਮਰੀਜ਼ਾਂ ਦੀ ਦੇਖ-ਰੇਖ 'ਤੇ ਇਲਾਜ 'ਚ ਕੋਈ ਕਮੀ ਨਹੀਂ ਛੱਡੀ ਗਈ, ਜਿਸ ਸਦਕਾ ਹੁਣ ਤੱਕ 72 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਜਾ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 73 ਕੇਸ ਸਾਹਮਣੇ ਆਏ ਸਨ, ਜਿਨ੍ਹਾਂ 'ਚੋਂ 71 ਮਰੀਜ਼ਾਂ ਨੂੰ ਪਹਿਲਾਂ ਛੁੱਟੀ ਮਿਲ ਚੁੱਕੀ ਸੀ, ਜਦੋਂ ਕਿ ਇਕ ਮਰੀਜ਼ ਨੂੰ ਬੀਤੇ ਦਿਨ ਠੀਕ ਹੋਣ ਉਪਰੰਤ ਘਰ ਭੇਜ ਦਿੱਤਾ ਗਿਆ ਸੀ