ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼

Friday, Oct 27, 2023 - 06:29 PM (IST)

ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼

ਅੰਮ੍ਰਿਤਸਰ/ਚੋਗਾਵਾਂ (ਜ.ਬ./ਹਰਜੀਤ)- ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੰਜਾਬ ਪੁਲਸ ਵਲੋਂ ਵੱਡੇ ਪੱਧਰ ’ਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਫਰੀਜ਼ ਕਰਨ ਦੀ ਕਾਰਵਾਈ ਨੂੰ ਜੰਗੀ ਪੱਧਰ ’ਤੇ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਇਸੇ ਹੀ ਲੜੀ ਦੇ ਚਲਦਿਆਂ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ 10 ਨਸ਼ਾ ਸਮੱਗਲਰਾਂ ਦੀ 6 ਕਰੋੜ 92 ਲੱਖ 84 ਹਜ਼ਾਰ ਰੁਪਏ ਦੀਆਂ ਬਹੁਮੁੱਲੀ ਜਾਇਦਾਦਾਂ ਨੂੰ ਫਰੀਜ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ

 ਐੱਸ. ਐੱਸ. ਪੀ. ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੱਗਲਰ ਰਾਜਾ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਰੰਗੜ ਦੀ 1 ਕਰੋੜ 36 ਲੱਖ 86 ਹਜ਼ਾਰ 650 ਰੁਪਏ ਦੀ ਜਾਇਦਾਦ, ਗੁਰਵਿੰਦਰ ਸਿੰਘ ਪੁੱਤਰ ਸੱਕਤਰ ਸਿੰਘ ਵਾਸੀ ਸੇਰੋਂ ਤਰਨਤਾਰਨ ਦੀ 28 ਲੱਖ ਰੁਪਏ ਦੀ ਫਾਰਚੂਨਰ ਕਾਰ, ਰਜਿੰਦਰ ਕੁਮਾਰ ਖੁੱਡੀ ਪੁੱਤਰ ਰਮੇਸ਼ ਕੁਮਾਰ ਵਾਸੀ ਧਨੋਆ ਦੀ 69 ਲੱਖ 74 ਹਜ਼ਾਰ 985 ਰੁਪਏ ਦੀ ਜਾਇਦਾਦ, ਮਲਕੀਤ ਸਿੰਘ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਰਾਜਾਤਾਲ ਦੀ 41 ਲੱਖ 84 ਹਜ਼ਾਰ ਰੁਪਏ ਦੀ ਜਾਇਦਾਦ, ਇੰਦਰਜੀਤ ਸਿੰਘ ਮੱਲ੍ਹੀ ਪੁੱਤਰ ਨਾਜ਼ਰ ਸਿੰਘ ਵਾਸੀ ਅਟਾਰੀ ਬਾਜ਼ਾਰ ਦੀ 43 ਲੱਖ 38 ਹਜ਼ਾਰ 624 ਰੁਪਏ ਦੀਆਂ ਕਾਰਾਂ, ਬਿਕਰਮਜੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਮੰਝ ਦੀ 66 ਲੱਖ 67 ਹਜ਼ਾਰ 500 ਰੁਪਏ ਦਾ ਘਰ, ਹੀਰਾ ਸਿੰਘ ਉਰਫ਼ ਰਾਜਬੀਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਦਾਲੇਕੇ ਦੀ ਕੁੱਲ 29 ਲੱਖ 63 ਹਜ਼ਾਰ ਰੁਪਏ ਦੀ ਜਾਇਦਾਦ, ਸੁਖਦੇਵ ਸਿੰਘ ਪੁੱਤਰ ਮਾਨਸਾ ਸਿੰਘ ਵਾਸੀ ਵਣੀਏਕੇ ਦੀ 26 ਲੱਖ 90 ਹਜ਼ਾਰ ਰੁਪਏ ਦੀ ਜਾਇਦਾਦ, ਸੁਖਜਿੰਦਰ ਸਿੰਘ ਪੁੱਤਰ ਸੁਖਮੰਦ ਸਿੰਘ ਵਾਸੀ ਚਵਿੰਡਾ ਕਲਾਂ ਦੀ 23 ਲੱਖ 10 ਹਜ਼ਾਰ ਰੁਪਏ ਦੀ ਜਾਇਦਾਦ, ਗੁਰਦਿੱਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਚੋਗਾਵਾਂ ਦੀ 2 ਕਰੋੜ 22 ਲੱਖ 19 ਹਜ਼ਾਰ 739 ਰੁਪਏ ਦਾ ਜਾਇਦਾਦ ਪੁਲਸ ਵਲੋਂ ਫਰੀਜ਼ ਕੀਤੇ ਜਾਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ।

ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ

ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਆਗਾਂਹ ਵੀ ਰਹੇਗੀ ਜਾਰੀ : ਐੱਸ. ਐੱਸ. ਪੀ. ਸਤਿੰਦਰ ਸਿੰਘ

ਐੱਸ. ਐੱਸ. ਪੀ. ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੇ ਚਲਦਿਆਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਣ ਸੰਬੰਧੀ ਡੀ. ਜੀ. ਪੀ ਪੰਜਾਬ ਗੌਰਵ ਯਾਦਵ ਵੱਲੋਂ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਦੀ ਕਾਰਵਾਈ ਨੂੰ ਠੱਲ ਪਾਉਣ ਲਈ ਭਵਿੱਖ ਵਿਚ ਵੀ ਅਜਿਹੀ ਕਾਰਵਾਈ ਨੂੰ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇਗਾ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News