ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

12/06/2021 5:16:13 PM

ਤਰਨਤਾਰਨ/ਗੋਇੰਦਵਾਲ ਸਾਹਿਬ (ਰਮਨ/ਪੰਛੀ) - ਜ਼ਿਲ੍ਹੇ ਅਧੀਨ ਆਉਂਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਬਾਉਲੀ ਸਾਹਿਬ ਗੁਰਦੁਆਰਾ ਦੀ ਕਾਰ ਪਾਰਕਿੰਗ ਕੰਪਲੈਕਸ ਨੇੜਿਓ ਰੇਤ ਦੇ ਢੇਰ ਅੰਦਰ ਦੱਬੀ ਹੋਈ ਲਾਪਤਾ 5 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ’ਚ ਮ੍ਰਿਤਕ ਦੀ ਮਾਂ ਨੇ ਕੁੜੀ ਨਾਲ ਕੋਈ ਗਲਤ ਕੰਮ ਹੋਣ ਦੇ ਇਲਜ਼ਾਮ ਲਗਾਉਂਦੇ ਹੋਏ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ। ਜ਼ਿਕਰਯੋਗ ਹੈ ਕਿ ਉਕਤ ਬੱਚੀ ਪਿਛਲੇ ਕਰੀਬ ਪੰਜ ਦਿਨਾਂ ਤੋਂ ਲਾਪਤਾ ਸੀ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

ਮਿਲੀ ਜਾਣਕਾਰੀ ਅਨੁਸਾਰ ਪ੍ਰਵੀਨ ਕੌਰ (5) ਜੋ ਆਪਣੀ ਮਾਂ ਸੰਦੀਪ ਕੌਰ ਨਾਲ ਕਿਰਾਏ ਦੇ ਕਮਰੇ ’ਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਰਹਿ ਰਹੀ ਸੀ। ਪ੍ਰਵੀਨ ਕੌਰ ਬੀਤੀ 30 ਨਵੰਬਰ ਨੂੰ ਸ਼ਾਮ ਕਰੀਬ ਪੰਜ ਵਜੇ ਘਰੋਂ ਲੰਗਰ ਖਾਣ ਲਈ ਸ੍ਰੀ ਬਾਉਲੀ ਸਾਹਿਬ ਗੁਰਦੁਆਰਾ ਵਿਖੇ ਗਈ ਪਰ ਉਹ ਆਪਣੇ ਘਰ ਨਹੀਂ ਪਰਤੀ। ਸਮਾਂ ਜ਼ਿਆਦਾ ਬੀਤ ਜਾਣ ਤੋਂ ਬਾਅਦ ਪ੍ਰਵੀਨ ਕੌਰ ਦੀ ਮਾਂ ਜੋ ਮਿਹਨਤ ਮਜ਼ਦੂਰੀ ਕਰਕੇ ਆਪਣੀ ਬੇਟੀ ਦਾ ਢਿੱਡ ਪਾਲ ਰਹੀ ਸੀ ਵਲੋਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਲਿਖਤੀ ਰੂਪ ’ਚ ਦਰਖ਼ਾਸਤ ਦਿੱਤੀ। ਪੀੜਤ ਮਾਂ ਅਨੂੰਸਾਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਗੁੰਮਸ਼ੁਦਾ ਕੁੜੀ ਪ੍ਰਵੀਨ ਕੌਰ ਦੀ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਪੁਲਸ ਵਲੋਂ ਉਕਤ ਬੱਚੀ ਦੀ ਭਾਲ ਲਈ ਕੋਈ ਖਾਸ ਕਦਮ ਚੁੱਕੇ ਗਏ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਐਤਵਾਰ ਦੁਪਹਿਰ ਸ੍ਰੀ ਗੁਰਦੁਆਰਾ ਸਾਹਿਬ ਦੇ ਗੇਟ ਨੰਬਰ 3 ਅੰਦਰ ਮੌਜੂਦ ਕਾਰ ਪਾਰਕਿੰਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਜ਼ਦੀਕ ਇਕ ਰੇਤ ਦੇ ਢੇਰ ਅੰਦਰੋਂ ਪ੍ਰਵੀਨ ਕੌਰ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਉਸ ਤੋਂ ਕਰੀਬ ਕੁਝ ਹੀ ਕਦਮ ਦੂਰ ਗੁਰੂ ਗ੍ਰੰਥ ਸਾਹਿਬ ਭਵਨ ਮੌਜੂਦ ਹੈ ਜਿੱਥੇ ਪੰਜਾਬ ਭਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਦਾ ਅੰਤਿਮ ਸੰਸਕਾਰ ਵਿਧੀਪੂਰਵਕ ਕੀਤਾ ਜਾਂਦਾ ਹੈ। ਇਸ ਕੰਪਲੈਕਸ ਨੇੜੇ ਥਾਂ-ਥਾਂ ਉੱਪਰ ਲੱਗੇ ਸੀ.ਸੀ.ਟੀ.ਵੀ ਕੈਮਰੇ ਦੇ ਬਾਵਜੂਦ ਅਜਿਹੀ ਵਾਰਦਾਤ ਦੇ ਵਾਪਰਨ ਨਾਲ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ, ਜਿਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਕੇਵਲ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਤਰਨਤਾਰਨ ਸਿਵਲ ਹਸਤਾਲ ਵਿਖੇ ਰਖਵਾ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇੱਕਲੌਤੇ ਜਵਾਨ ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖਚੇ 

ਉੱਧਰ ਮ੍ਰਿਤਕ ਦੀ ਮਾਂ ਸੰਦੀਪ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੀੜਤ ਗਰੀਬ ਮਾਂ ਨੇ ਇਸ ਵਾਰਦਾਤ ਪਿੱਛੇ ਕੋਈ ਗਲਤ ਹਰਕਤ ਕੀਤੇ ਜਾਣ ਦਾ ਖਦਸ਼ਾ ਵੀ ਜਤਾਇਆ ਹੈ। ਇਸ ਦੇ ਨਾਲ ਹੀ ਮਾਂ ਨੇ ਪੁਲਸ ਪ੍ਰਸ਼ਾਸਨ ਖਿਲਾਫ਼ ਠੋਸ ਕਾਰਵਾਈ ਅਤੇ ਗੁੰਮਸ਼ੁਦਾ ਦੀ ਭਾਲ ਕਰਨ ਵਿਚ ਪੁਲਸ ਦੀ ਭੂਮਿਕਾ ’ਤੇ ਵੀ ਕਈ ਸਵਾਲ ਖੜੇ ਕੀਤੇ ਹਨ। ਸ੍ਰੀ ਬਾਉਲੀ ਸਾਹਿਬ ਗੁਰਦੁਆਰਾ ਦੇ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਗੁਰਦੁਆਰਾ ਸਾਹਿਬ ਕੰਪਲੈਕਸ ਤੋਂ ਕਾਫੀ ਦੂਰ ਰੇਤ ਦੇ ਢੇਰ ’ਚੋਂ ਮਿਲੀ ਹੈ, ਜਿਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਦੱਸਿਆ ਕਿ ਪੁਲਸ ਇਸ ਦੀ ਜਾਂਚ ਕਰ ਰਹੀ ਹੈ ਅਤੇ ਇਹ ਕਿਸੇ ਸ਼ਰਾਰਤੀ ਅਨਸਰ ਵਲੋਂ ਧਰਮ ਨੂੰ ਬਦਨਾਮ ਕਰਨ ਦੀ ਸਾਜਿਸ਼ ਵੀ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ, ਖ਼ਬਰ ਮਿਲਣ ’ਤੇ ਪਰਿਵਾਰ ’ਚ ਪਿਆ ਚੀਕ-ਚਿਹਾੜਾ

ਉੱਧਰ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਗੁੰਮਸ਼ੁਦਾ ਕੁੜੀ ਬਾਬਤ ਚਾਰ ਦਸੰਬਰ ਨੂੰ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਕੁੜੀ ਦੀ ਭਾਲ ਲਈ ਗੁਰਦੁਆਰਾ ਸਾਹਿਬ ਕੰਪਲੈਕਸ ਅੰਦਰ ਲੱਗੇ ਕੈਮਰਿਆਂ ਨੂੰ ਵੀ ਖੰਘਾਲਿਆ ਗਿਆ ਸੀ ਪਰ ਕੁੱਝ ਪਤਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਕੰਪਲੈਕਸ ਅੰਦਰ ਗੁਰੂ ਗ੍ਰੰਥ ਸਾਹਿਬ ਭਵਨ ਨਜ਼ਦੀਕ ਰੇਤ ਦੇ ਢੇਰ ’ਚੋਂ ਮਿਲੀ ਲਾਸ਼ ਨੂੰ ਕਬਜ਼ੇ ’ਚ ਲੈ ਵੱਖ-ਵੱਖ ਕੇਂਦਰਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਨੂੰ ਆਸ-ਪਾਸ ਤੋਂ ਕਈ ਹੋਰ ਰਸਤੇ ਵੀ ਲੱਗਦੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਸੋਮਵਾਰ ਪੋਸਟਮਾਰਟਮ ਕਰਵਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ -  ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ

ਨੋਟ - ਇਸ ਦੁਖ਼ਦ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur