ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 6 ਮੌਤਾਂ , 97 ਦੀ ਰਿਪੋਰਟ ਪਾਜ਼ੇਟਿਵ
Saturday, Nov 21, 2020 - 11:09 PM (IST)
ਲੁਧਿਆਣਾ, (ਸਹਿਗਲ)- ਮਹਾਨਗਰ ਵਿਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 97 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ ਕੀ ਸੀਨਰੀਜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦਕਿ 16 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਤ ਹੈ। ਸਿਵਲ ਸਰਜ਼ਨ ਦੇ ਮੁਤਾਬਕ ਜਿਨ੍ਹਾਂ 6 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ ਤਿੰਨ ਜ਼ਿਲ੍ਹੇ ਦੇ ਰਹਿਣ ਵਾਲੇ ਜਦੋਂਕਿ ਬਾਕੀ ਤਿੰਨਾਂ ਵਿਚੋਂ 1 ਹਿਮਾਚਲ ਪ੍ਰਦੇਸ਼ ਅਤੇ 1 ਜੰਮੂ ਅਤੇ ਕਸ਼ਮੀਰ ਦਾ ਰਹਿਣ ਵਾਲਾ ਸੀ। ਇਨ੍ਹਾਂ ਮਰੀਜ਼ਾਂ ਦੇ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 21946 ਹੋ ਗਈ ਹੈ। ਇਨ੍ਹਾਂ ਵਿਚੋਂ 880 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚੋਂ 3089 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚੋਂ 364 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 20284 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 782 ਐਕਟਿਵ ਮਰੀਜ਼ ਦੱਸੇ ਜਾਂਦੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ ਐਕਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ। ਮੌਜੂਦਾ ਵਿਚ 1649 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। 3070 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ। ਜ਼ਿਲ੍ਹੇ ਵਿਚ ਆਈ 3070 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2535 ਸੈਂਪਲ ਸਿਹਤ ਵਿਭਾਗ ਵੱਲੋਂ ਲੈਬ ਵਿਚ ਭੇਜਿਆ ਗਿਆ ਜਦਕਿ ਸੈਂਪਲ ਨਿੱਜੀ ਹਸਪਤਾਲਾਂ ਵਿਚ ਲਏ ਗਏ ਹਨ। ਸਿਹਤ ਵਿਭਾਗ ਵੱਲੋਂ ਭੇਜੇ ਗਏ ਸੈਂਪਲਾਂ ਵਿਚੋਂ 2307 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।
ਮਰੀਜ਼ਾਂ ਦੀ ਗਿਣਤੀ ਵਿਚ ਜ਼ਿਆਦਾ ਵਾਧਾ ਨਹੀਂ ਪਰ ਲੋਕ ਰਹਿਣ ਸਾਵਧਾਨ- ਸਿਵਲ ਸਰਜਨ : ਡਾ. ਰਾਜੇਸ਼ ਕੁਮਾਰ ਭਗਤ ਨੇ ਕਿਹਾ ਕਿ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਕੋਈ ਖਾਸ ਵਾਧਾ ਨਹੀਂ ਹੈ। ਕਾਫੀ ਮਰੀਜ਼ ਦੂਜੇ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਇਲਾਜ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ 20 ਮਰੀਜ਼ ਜ਼ੇਰੇ ਇਲਾਜ ਹਨ ਜਦਕਿ ਨਿੱਜੀ ਹਸਪਤਾਲਾਂ ਵਿਚ 182 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਲੇ ਵਿਚ 10 ਮਰੀਜ਼ ਵੈਂਟੀਲੇਟਰ ’ਤੇ ਹਨ, ਜਿਨ੍ਹਾਂ ਵਿਚ 3 ਮਰੀਜ਼ ਹੀ ਜ਼ਿਲੇ ਨਾਲ ਸਬੰਧਤ ਹਨ। ਬਾਕੀ 7 ਮਰੀਜ਼ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ।
ਪਾਜ਼ੇਟਿਵ ਮਰੀਜ਼ 21946
ਮੌਤਾਂ 880
ਠੀਕ ਹੋਏ ਮਰੀਜ਼ 20284
ਐਕਟਿਵ ਮਰੀਜ਼ 782
ਹੋਮ ਆਈਸੋਲੇਟ ਮਰੀਜ਼ 1649