ਸ੍ਰੀ ਖੁਰਾਲਗੜ੍ਹ ਸਾਹਿਬ 'ਚ ਮੁੜ ਵਾਪਰਿਆ ਭਿਆਨਕ ਹਾਦਸਾ, 4 ਸ਼ਰਧਾਲੂਆਂ ਦੀ ਹੋਈ ਦਰਦਨਾਕ ਮੌਤ
Thursday, Apr 13, 2023 - 06:19 AM (IST)
ਗੜ੍ਹਸ਼ੰਕਰ (ਸ਼ੋਰੀ) ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਲੰਘੀ ਰਾਤ ਇਕ ਦਰਦਨਾਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਤ ਕਰੀਬ 11 ਵਜੇ ਤੋਂ ਬਾਅਦ ਵਾਪਰੇ ਇਸ ਹਾਦਸੇ ਵਿਚ ਇਕ ਟਰੱਕ ਹੇਠਾਂ ਆਉਣ ਨਾਲ 4 ਸ਼ਰਧਾਲੂਆਂ ਦੀ ਮੌਤ ਹੋ ਗਈ। ਹਾਲਾਂਕਿ ਮਰਨ ਵਾਲਿਆਂ ਦੀ ਅੱਧੀ ਦਰਜਨ ਦੇ ਕਰੀਬ ਹੋ ਸਕਦੀ ਹੈ, ਪਰ ਫ਼ਿਲਹਾਲ 4 ਮੌਤਾਂ ਦੀ ਹੀ ਪੁਸ਼ਟੀ ਹੋ ਸਕੀ ਹੈ।
ਇਹ ਖ਼ਬਰ ਵੀ ਪੜ੍ਹੋ - ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧੀਆਂ, ਸਾਵਰਕਰ ਦੇ ਪੋਤਰੇ ਨੇ ਦਰਜ ਕਰਵਾਈ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ
ਸ੍ਰੀ ਚਰਨ ਛੋਹ ਗੰਗਾ ਤੋਂ ਮੁੱਖ ਸੇਵਾਦਾਰ ਸੰਤ ਬਾਬਾ ਸੁਰਿੰਦਰ ਦਾਸ ਜੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚਾਰੋ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਸਾਰੇ ਪੈਦਲ ਚੱਲ ਰਹੇ ਸਨ ਅਤੇ ਇਕ ਟਰੱਕ ਹੇਠਾਂ ਆਉਣ ਤੇ ਇਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਮਨਕੀਰਤ ਔਲਖ ਖ਼ਿਲਾਫ਼ DGP ਕੋਲ ਪਹੁੰਚੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ
ਸੰਤ ਸੁਰਿੰਦਰ ਦਾਸ ਜੀ ਨੇ ਦੱਸਿਆ ਕਿ ਸਰਕਾਰੀ ਪੱਧਰ 'ਤੇ ਕੋਈ ਐਂਬੂਲੈਂਸ ਜਾਂ ਮੈਡੀਕਲ ਸੁਵਿਧਾ ਨਾ ਹੋਣ ਕਾਰਨ ਦੋ ਵਿਅਕਤੀਆਂ ਦੀ ਤਾਂ ਹਸਪਤਾਲ ਲਿਜਾਂਦੇ ਸਮੇਂ ਰਾਹ ਵਿਚ ਮੌਤ ਹੋ ਗਈ। ਹੁਣ ਦੱਸਿਆ ਕਿ ਅਸੀਂ ਵਿਸਾਖੀ ਦੇ ਮੇਲੇ ਦੇ ਸਬੰਧ ਵਿਚ ਪ੍ਰਸ਼ਾਸਨ ਤੋਂ ਐਂਬੂਲੈਂਸ ਅਤੇ ਡਾਕਟਰਾਂ ਦੀ ਟੀਮ ਦੀ ਮੰਗ ਕੀਤੀ ਹੋਈ ਹੈ ਪਰ ਸਾਡੀ ਮੰਗ ਤੇ ਕੋਈ ਧਿਆਨ ਨਹੀਂ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਕੀਤਾ ਵੱਡਾ ਐਲਾਨ, ਲੋਕਾਂ ਨੂੰ ਪੱਕੇ ਘਰ ਬਣਾ ਕੇ ਦੇਵੇਗੀ ਸਰਕਾਰ
ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕਲ ਇਕ ਹਾਦਸੇ ਵਿਚ ਤਿੰਨ ਸ਼ਰਧਾਲੂਆਂ ਦੀ ਮੌਤ ਹੋਣ ਉਪਰੰਤ ਪ੍ਰਸ਼ਾਸਨ ਨੇ ਇਸ ਸੜਕ ਤੇ ਕਿਸੇ ਵੀ ਵਾਹਨ ਦੇ ਚੱਲਣ ਤੇ ਰੋਕ ਲਾ ਦਿੱਤੀ ਸੀ ਪਰ ਫੇਰ ਕਿਸ ਤਰ੍ਹਾਂ ਇਹ ਟਰੱਕ ਇਸ ਸੜਕ ਤੇ ਆ ਗਿਆ ਹੁਣ ਪੜਤਾਲ ਦਾ ਵਿਸ਼ਾ ਬਣ ਗਿਆ। ਸੰਤ ਸੁਰਿੰਦਰ ਦਾਸ ਅਨੁਸਾਰ ਪ੍ਰਸ਼ਾਸਨ ਦੀ ਅਣਦੇਖੀ ਅਤੇ ਢਿੱਲੇ ਪ੍ਰਬੰਧਾਂ ਕਾਰਨ ਸੰਗਤ ਵਿਚ ਭਾਰੀ ਰੋਸ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।