ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 6 ਦਰਜਨ ਨੌਜਵਾਨ ਭਾਜਪਾ ''ਚ ਸ਼ਾਮਲ

Monday, Aug 10, 2020 - 04:33 PM (IST)

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 6 ਦਰਜਨ ਨੌਜਵਾਨ ਭਾਜਪਾ ''ਚ ਸ਼ਾਮਲ

ਬਨੂੜ (ਗੁਰਪਾਲ) : ਪਿੰਡ ਦੇਵੀਨਗਰ (ਅਬਰਾਵਾ) ’ਚ ਆਮ ਆਦਮੀ ਪਾਰਟੀ ਨੂੰ ਉਦੋਂ ਕਰਾਰਾ ਝਟਕਾ ਲੱਗਾ, ਜਦੋਂ 6 ਦਰਜਨ ਦੇ ਕਰੀਬ ਨੌਜਵਾਨਾਂ ਨੇ ਭਾਜਪਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਣ ਸੂਬੇ ਦੇ ਹਰ ਵਰਗ ਦੇ ਲੋਕ ਦੁਖੀ ਹਨ।

ਸੂਬੇ ’ਚ ਨਕਲੀ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਮਾਈਨਿੰਗ ਮਾਫੀਆ ਦਾ ਬੋਲਬਾਲਾ ਹੋਣ ਕਾਰਣ ਸੂਬੇ ਦੇ ਲੋਕ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਹਲਕਾ ਵਿਧਾਇਕ ਨੇ ਸਿਰੋਪਾਓ ਦੇ ਕੇ ਪਾਰਟੀ ’ਚ ਸ਼ਾਮਲ ਕਰਵਾਇਆ।

ਇਸ ਮੌਕੇ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹੇ ਦੇ ਮੁੱਖ ਬੁਲਾਰੇ ਜਤਿੰਦਰ ਸਿੰਘ ਰੋਮੀ, ਰਸ਼ਪਾਲ ਸਿੰਘ ਖਲੋਰ, ਰਿੰਕੂ ਸਲੇਮਪੁਰ, ਜਸਵੰਤ ਸਿੰਘ ਹੁਲਕਾ, ਬਚਨ ਸਿੰਘ, ਮਲਕੀਤ ਸਿੰਘ, ਕਰਨਦੀਪ ਸਿੰਘ, ਰਾਮ ਸਿੰਘ, ਮੇਜਰ ਸਿੰਘ ਰੰਗੀਆਂ, ਹਰਜੀਤ ਸਿੰਘ, ਸੋਨੂੰ ਫਰੀਦਪੁਰ ਤੋਂ ਇਲਾਵਾ ਬਹੁਤ ਸਾਰੇ ਭਾਜਪਾ ਵਰਕਰ ਹਾਜ਼ਰ ਸਨ।


author

Babita

Content Editor

Related News