ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 6 ਡਰੋਨ ਤੇ 10 ਕਰੋੜ ਦੀ ਹੈਰੋਇਨ ਬਰਾਮਦ

Tuesday, Jul 29, 2025 - 04:13 PM (IST)

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 6 ਡਰੋਨ ਤੇ 10 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ)- ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਰੋਜ਼ਾਨਾ ਬੀਐੱਸਐੱਫ ਵੱਲੋਂ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਬੀਐੱਸਐੱਫ ਅੰਮ੍ਰਿਤਸਰ ਸੈਕਟਰੀ ਦੀ ਟੀਮ ਨੇ ਸਰਹੱਦੀ ਪਿੰਡ ਧਨੌਵਾ ਕਲਾ, ਰਤਨ ਖੁਰਦ, ਹਰਦੋ ਰਤਨ, ਭੈਣੀ ਰਾਜਪੁਤਾਨਾ ਦੇ ਇਲਾਕੇ 'ਚ 6 ਮਿੰਨੀ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ।

ਇਹ ਵੀ ਪੜ੍ਹੋ-  'ਮਹਾਂਪੁਰਸ਼ ਬਹੁਤ ਪਹੁੰਚੇ ਹੋਏ ਹਨ', ਇਹ ਸੁਣਦੇ ਹੀ ਬਜ਼ੁਰਗ ਜੋੜੇ ਨੇ ਆਪਣੇ ਹੱਥੀਂ ਉਜਾੜ ਲਿਆ ਘਰ

ਇਨ੍ਹਾਂ ਡਰੋਨਾਂ ਦੀ ਬਰਾਮਦਗੀ ਦੇ ਨਾਲ 10 ਕਰੋੜ ਰੂਪਏ ਦੀ ਕੀਮਤ ਦੀ ਹੈਰੋਇਨ ਅਤੇ ਪਿਸਤੌਲ ਦੇ ਪਾਰਟਜ਼ ਜ਼ਬਤ ਕੀਤੇ ਗਏ ਹਨ। ਕੇਂਦਰ ਅਤੇ ਰਾਜ ਸਰਕਾਰ ਦੀ ਸੁਰੱਖਿਆ ਏਜੈਂਸੀਆਂ ਦੀ ਸਖ਼ਤੀ ਦੇ ਬਾਵਜੂਦ ਭਾਰਤ ਪਾਕਿਸਤਾਨ ਬਾਰਡਰ ਤੋਂ ਡਰੋਨ ਦੀ ਮੂਵਮੈਂਟ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋਪੰਜਾਬ 'ਚ 53 ਪਟਵਾਰੀਆਂ ਦੇ ਹੋਏ ਤਬਾਦਲੇ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਿੰਡ ਪੁਲਮੋਰਾ ਦੇ ਇਲਾਕੇ 'ਚ 6 ਕਰੋੜ ਦੀ ਹੈਰੋਇਨ ਸਮੇਤ 3 ਡਰੋਨ ਅਤੇ ਇੱਕ ਪਿਸਤੌਲ ਜ਼ਬਤ ਕੀਤਾ ਹੈ। ਇਸ ਤੋਂ ਪਹਿਲਾਂ ਵੀ ਬੀਐੱਸਐੱਫ ਨੇ ਇਕੋ ਵਾਰ 'ਚ 6 ਡਰੋਨ ਫੜੇ ਸਨ। ਸਰਕਾਰ ਦੀਆਂ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨਾਂ ਅਤੇ ਹੈਰੋਇਨ ਅਤੇ ਹਥਿਆਰਾਂ ਦੀ ਸਮਗਲਿੰਗ ਰੁਕਣ ਦਾ ਨਾ ਨਹੀਂ ਲੈ ਰਹੀ ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News