ਅੰਮ੍ਰਿਤਸਰ ਪੁਲਸ ਵੱਲੋਂ ਲੁਟੇਰਾ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ, ਪਿਸਟਲ ਤੇ ਕਾਰਤੂਸਾਂ ਸਣੇ 6 ਕਾਬੂ
Thursday, Dec 01, 2022 - 04:22 PM (IST)

ਅੰਮ੍ਰਿਤਸਰ (ਅਰੁਣ)- ਸੀ.ਆਈ.ਏ ਸਟਾਫ਼ ਦਿਹਾਤੀ ਦੀ ਪੁਲਸ ਵੱਲੋਂ ਇਤਲਾਹ ਦੇ ਅਧਾਰ ਤੇ ਨਾਕਾਬੰਦੀ ਕਰਦਿਆਂ ਹਥਿਆਰ ਦੀ ਨੋਕ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਹਰਜਿੰਦਰ ਸਿੰਘ ਜਿੰਦਾ ਪੁੱਤਰ ਜਸਪਾਲ ਸਿੰਘ ਵਾਸੀ ਮਾਨਾਵਾਲਾ ਕਲਾਂ, ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹਰੜ ਭੂਰੇਗਿਲ, ਮਨਰਾਜ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮੱਲੀਆਂ, ਨਵਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਨੰਗਲ ਦਿਆਲ, ਮਨਪ੍ਰੀਤ ਸਿੰਘ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਾਨਾਵਾਲਾ ਕਲਾਂ ਵਜੋਂ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੰਨ ਕਲਚਰ ਖ਼ਿਲਾਫ਼ ਐਕਸ਼ਨ, 12 ਹਜ਼ਾਰ ਅਸਲਾ ਲਾਇਸੈਂਸਾਂ ਦੀ ਵੈਰੀਫ਼ਿਕੇਸ਼ਨ ਸ਼ੁਰੂ
ਉਨ੍ਹਾਂ ਦੇ ਕੋਲੋਂ 2 ਪਿਸਟਲ 32 ਬੋਰ, 2 ਮੈਗਜ਼ੀਨ,10 ਜ਼ਿੰਦਾ ਕਾਰਤੂਸ, ਖੋਹੇ ਗਏ 2 ਮੋਟਰਸਾਇਕਲ ਅਤੇ 19 ਮੋਬਾਈਲ ਫ਼ੋਨ ਬਰਾਮਦ ਕਰਕੇ ਪੁਲਸ ਵੱਲੋਂ ਥਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਇਹ ਮੈਂਬਰ ਹਥਿਆਰਾਂ ਦੀ ਨੋਕ ’ਤੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਐੱਸ.ਪੀ.ਡੀ ਤੇਜਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੰਨਰਾਜ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਵੇਚਣ ਦੇ ਵੱਖ-ਵੱਖ ਮਾਮਲੇ ਦਰਜ ਹਨ।