ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫਤਾਰ

Friday, Apr 13, 2018 - 11:43 AM (IST)

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫਤਾਰ


ਲੁਧਿਆਣਾ (ਨਰਿੰਦਰ) - ਲੁਧਿਆਣਾ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਅੱਜ ਪਰਦਾਫਾਸ਼ ਕਰ ਦਿੱਤਾ ਹੈ। ਇਸ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਕੇ ਥਾਣਾ ਜਮਾਲਪੂਰ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਰਾਜਵੀਰ ਸਿੰਘ ਨੇ ਕਿਹਾ ਕਿ ਮੁੰਡਿਆ ਪੁਲਸ ਚੌਂਕੀ ਦੇ ਇੰਚਾਰਜ ਰਜੀਵ ਨੇ ਭੈੜੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਉਨ੍ਹਾਂ ਨੇ 3 ਮੋਟਰਸਾਈਕਲਾਂ 'ਤੇ ਆ ਰਹੇ ਲੁੱਟ-ਖੋਹ ਦੇ ਗਿਰੋਹ ਦੇ 6 ਮੈਂਬਰਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ। ਕਾਬੂ ਕੀਤੇ ਇਨ੍ਹਾਂ ਵਿਅਕਤੀਆਂ ਤੋਂ 27 ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਅਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਗਾ ਹੈ ਕਿ ਉਕਤ ਸਾਰੇ ਦੋਸ਼ੀ ਲੁਧਿਆਣੇ ਦੇ ਹੀ ਰਹਿਣ ਵਾਲੇ ਹਨ।


Related News