ਕਪੂਰਥਲਾ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ 6 ਮੋਬਾਇਲ ਤੇ ਸਿਮ ਬਰਾਮਦ, 7 ਹਵਾਲਾਤੀਆਂ ਵਿਰੁੱਧ ਮਾਮਲਾ ਦਰਜ

04/10/2023 12:32:35 PM

ਕਪੂਰਥਲਾ (ਭੂਸ਼ਣ/ਮਹਾਜਨ)-ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਚਲਾਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 7 ਹਵਾਲਾਤੀਆਂ ਤੋਂ 6 ਮੋਬਾਇਲ ਫੋਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਨੇ ਸਾਰੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਸਰਚ ਮੁਹਿੰਮ ਬੀਤੀ ਰਾਤ ਸੁਪਰਡੈਂਟ ਜੇਲ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਸਾਂਝੇ ਤੌਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਕੈਦੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਰੱਖਿਆ ਟੀਮਾਂ ਨੇ 6 ਮੋਬਾਈਲ ਫੋਨ, 5 ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਕੀਤਾ।

ਇਹ ਵੀ ਪੜ੍ਹੋ : ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਲੋਕਾਂ ਨੇ ਸੰਚਾਲਿਕਾ, 2 ਔਰਤਾਂ ਸਣੇ 4 ਨੂੰ ਫੜ ਕੇ ਕੀਤਾ ਪੁਲਸ ਹਵਾਲੇ

ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੋਤਵਾਲੀ ਪੁਲਸ ਨੇ 7 ਹਵਾਲਾਤੀਆਂ ਬੂਟਾ ਪੁੱਤਰ ਗੁਲਜਾਰੀ ਵਾਸੀ ਸ਼ਾਹਕੋਟ ਜ਼ਿਲ੍ਹਾ ਜਲੰਧਰ, ਹਵਾਲਾਤੀ ਗੁਰਭੇਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੇਚਾਂ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ, ਕੁਲਵੀਰ ਸਿੰਘ ਉਰਫ਼ ਲੱਕੀ ਪੁੱਤਰ ਹਰਮੇਸ਼ ਵਾਸੀ ਤਲਵੰਡੀ ਪੱਲਾ ਥਾਣਾ ਕਰਤਾਰਪੁਰ ਜਲੰਧਰ, ਸਰਬਜੀਤ ਲਾਲ ਪੁੱਤਰ ਦੇਵ ਰਾਜ ਵਾਸੀ ਆਲੋਕਾ, ਨਕੋਦਰ ਜ਼ਿਲਾ ਜਲੰਧਰ, ਹਵਾਲਾਤੀ ਹਰਜੀਤ ਸਿੰਘ ਉਰਫ ਹੈਪੀ ਪੁੱਤਰ ਬਲਦੇਵ ਸਿੰਘ ਵਾਸੀ ਮਕਸੂਦਾਂ ਜ਼ਿਲ੍ਹਾ ਜਲੰਧਰ, ਸਤਵਿੰਦਰ ਸਿੰਘ ਉਰਫ਼ ਸਾਬੀ ਪੁੱਤਰ ਪਰਗਟ ਸਿੰਘ ਵਾਸੀ ਆਲਮਪੱਕਾ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਅਤੇ ਕੁਲਵੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਗਰੀਨ ਮਾਡਲ ਟਾਊਨ ਗੁਰਾਇਆ ਜ਼ਿਲ੍ਹਾ ਜਲੰਧਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਾਰੇ 7 ਹਵਾਲਾਤੀਆਂ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਵਿਖੇ ਲਿਆਂਦਾ ਜਾਵੇਗਾ, ਤਾਂ ਜੋ ਜੇਲ੍ਹ ’ਚ ਮੋਬਾਇਲ ਫੋਨ ਪਹੁੰਚਾਉਣ ਵਾਲੇ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਸਖ਼ਤੀ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri