ਕੇਂਦਰੀ ਜੇਲ੍ਹ ’ਚੋਂ 6 ਮੋਬਾਇਲ ਬਰਾਮਦ
Thursday, Jul 31, 2025 - 04:35 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਤਲਾਸ਼ੀ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 6 ਮੋਬਾਇਲ ਫੋਨ ਬਰਾਮਦ ਹੋਏ, ਜਿਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਵੱਲੋਂ ਭੇਜੇ ਗਏ ਲਿਖ਼ਤੀ ਪੱਤਰ ਦੇ ਆਧਾਰ ’ਤੇ 4 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ, ਹਵਾਲਾਤੀ ਸੁਖਵਿੰਦਰ ਸਿੰਘ, ਹਵਾਲਾਤੀ ਗੁਰਜਿੰਦਰ ਸਿੰਘ ਅਤੇ ਹਵਾਲਾਤੀ ਬਲਦੇਵ ਸਿੰਘ ਤੋਂ 4 ਟੱਚ ਸਕਰੀਨ ਅਤੇ 2 ਕੀਪੈਡ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜੇਲ੍ਹ ਸਟਾਫ਼ ਨੇ ਇਨ੍ਹਾਂ ਮੋਬਾਇਲ ਫੋਨਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।