ਨਵਾਂਸ਼ਹਿਰ ਵਿਖੇ ਵਾਪਰੇ ਹਾਦਸੇ ਨੇ ਉਜਾੜਿਆ ਘਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ

Wednesday, Oct 11, 2023 - 05:04 PM (IST)

ਨਵਾਂਸ਼ਹਿਰ ਵਿਖੇ ਵਾਪਰੇ ਹਾਦਸੇ ਨੇ ਉਜਾੜਿਆ ਘਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ

ਬੀਣੇਵਾਲ/ਪੋਜੇਵਾਲ (ਕਟਾਰੀਆ)-ਬੀਤ ਇਲਾਕੇ ਦੇ ਇਤਿਹਾਸਕ ਪਿੰਡ ਟੱਬਾ ਦੇ ਸੋਹਣ ਲਾਲ (28) ਪੁੱਤਰ ਦੇਵ ਰਾਜ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੋਹਣ ਲਾਲ ਆਪਣੇ ਮੋਟਸਾਈਕਲ ’ਤੇ ਕਿਸੇ ਕੰਮ ਤੋਂ ਵਾਪਸ ਪਿੰਡ ਟੱਬਾ ਆਪਣੇ ਪਿੰਡ ਘਰ ਨੂੰ ਆ ਰਿਹਾ ਸੀ ਕਿ ਪਿੰਡ ਪੰਡੋਰੀ-ਬੀਤ ਨੇੜੇ ਗੜ੍ਹਸ਼ੰਕਰ-ਨੰਗਲ ਮੇਨ ਰੋਡ ’ਤੇ ਅਚਾਨਕ ਬਾਈਕ ਸਲਿੱਪ ਹੋਣ ਨਾਲ ਤੋਂ ਉਹ ਡਿੱਗ ਗਿਆ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੇਰ ਰਾਤ ਕਰੀਬ ਅੱਠ ਵਜੇ ਦੀ ਦੱਸੀ ਜਾਂਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੀ ਹੋਇਆ ਸੀ।

ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News