ਬਾਬਾ ਬਕਾਲਾ ''ਚ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਗਿਣਤੀ 22 ਤੱਕ ਪੁੱਜੀ

Saturday, May 02, 2020 - 01:08 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜ਼ਿਲਾ ਅੰਮ੍ਰਿਤਸਰ ਦੇ ਨਾਲ-ਨਾਲ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ 'ਚ ਲੈ ਲਿਆ ਹੈ। ਤਾਜ਼ੇ ਮਾਮਲੇ 'ਚ ਬਾਬਾ ਬਕਾਲਾ ਸਾਹਿਬ 'ਚ 6 ਹੋਰ ਨਵੇਂ ਮਰੀਜ਼ਾਂ ਦੇ ਪਾਜ਼ੇਟਿਵ ਹੋ ਜਾਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਖੇਤਰ ਦੇ ਕਈ ਪਿੰਡਾਂ 'ਚ ਪਹਿਲਾਂ ਹੀ 16 ਮਰੀਜ਼ਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਗਲੀ (ਨਜ਼ਦੀਕ ਮਹਿਤਾ), ਗਗੜਭਾਣਾ ਤੇ ਖਾਨਪੁਰ ਤੋਂ ਇਕ-ਇਕ ਮਰੀਜ਼ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਮਿਲੀ ਹੈ। ਇਨ੍ਹਾਂ 'ਚੋਂ ਖਾਨਪੁਰ ਵਾਸੀ ਗੁਜਰਾਤ ਤੋਂ ਆਇਆ ਹੋਇਆ ਸੀ। ਇਸੇ ਤਰ੍ਹਾਂ ਹੀ ਪਿੰਡ ਅਰਜਨਮਾਂਗਾ ਦੀਆਂ ਦੋ ਅੋਰਤਾਂ ਅਤੇ ਇਕ ਬੱਚੇ ਦੇ (ਕੁੱਲ ਤਿੰਨ) ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਮਿਲੀ ਹੈ। ਹੁਣ ਤੱਕ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 16 ਤੋਂ ਵੱਧ ਕੇ 22 ਹੋ ਗਈ ਹੈ। ਪੀੜਿਤਾਂ ਨੂੰ ਵਿਸ਼ੇਸ਼ ਗੱਡੀਆਂ ਰਾਹੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ ਗਿਆ ਅਤੇ ਪੀੜਿਤਾਂ ਦੇ ਪਰਿਵਾਰਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਟਾਂਡਾ ਦੇ 9 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੇਟਿਵ 

ਪਤੀ-ਪਤਨੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
ਦੇਰ ਸ਼ਾਮ ਮਿਲੀ ਸੂਚਨਾ ਮੁਤਾਬਕ ਰਈਆ ਨਜ਼ਦੀਕੀ ਪਿੰਡ ਚੀਮਾਬਾਠ 'ਚੋਂ ਵੀ ਪਤੀ-ਪਤਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਕਤ ਪਤੀ-ਪਤਨੀ ਬੀਤੀ 27 ਅਪ੍ਰੈਲ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸਨ। ਹੁਣ ਤੱਕ ਇਸ ਖੇਤਰ ਦੇ 16 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਖੰਨਾ ਤੋਂ ਮਾੜੀ ਖਬਰ, ਗ੍ਰਿਫਤਾਰ ਕੀਤੇ ਵਿਅਕਤੀ ਸਮੇਤ 2 ਦੀ ਕੋਰੋਨਾ ਰਿਪੋਰਟ ਪਾਜ਼ੇਟਿਵ   

9 ਪਰਿਵਾਰਕ ਮੈਂਬਰਾਂ ਸਮੇਤ 14 ਦੀ ਰਿਪੋਰਟ ਆਈ ਪਾਜ਼ੇਟਿਵ
ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਧਰਦਿਓ ਵਿਖੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਜਿਨ੍ਹਾਂ 'ਚ ਇਕ ਛੋਟਾ ਬੱਚਾ ਵੀ ਸ਼ਾਮਿਲ ਹੈ, ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਨਜ਼ਦੀਕੀ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਨਜ਼ਦੀਕੀ ਪਿੰਡ ਗਗੜਭਾਣਾ, ਦਾਊਦ, ਜੰਬੋਵਾਲ ਤੇ ਠੱਠੀਆ (ਵਡਾਲਾ-ਬਾਬਾ ਬਕਾਲਾ ਰੋਡ) ਆਦਿ ਪਿੰਡਾਂ ਤੋਂ ਵੀ ਕੋਰੋਨਾ ਪਾਜ਼ੇਟਿਵ ਦੇ ਮਰੀਜ਼ ਪਾਏ ਗਏ ਹਨ, ਜਦਕਿ ਕਈਆਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਹਿਤਿਆਤ ਵਰਤਣ ਦੇ ਨਾਲ-ਨਾਲ ਪ੍ਰਸ਼ਾਸ਼ਨ ਦਾ ਸਾਥ ਦਿੰਦਿਆਂ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।
 


Anuradha

Content Editor

Related News